ਭਾਰਤ ਵੱਲੋਂ ਸਿੱਖ ਫਾਰ ਜਸਟਿਸ (SFJ) ਉਤੇ ਪਾਬੰਦੀ, ਕੈਪਟਨ ਵੱਲੋਂ ਫੈਸਲੇ ਦਾ ਸਵਾਗਤ

News18 Punjab
Updated: July 10, 2019, 4:54 PM IST
ਭਾਰਤ ਵੱਲੋਂ ਸਿੱਖ ਫਾਰ ਜਸਟਿਸ (SFJ) ਉਤੇ ਪਾਬੰਦੀ, ਕੈਪਟਨ ਵੱਲੋਂ ਫੈਸਲੇ ਦਾ ਸਵਾਗਤ
News18 Punjab
Updated: July 10, 2019, 4:54 PM IST
ਭਾਰਤ ਸਰਕਾਰ ਨੇ ਸਿੱਖਸ ਫਾਰ ਜਸਟਿਸ (SFJ) ਉਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਨੇ ਇਹ ਫੈਸਲਾ ਇਸ ਜਥੇਬੰਦੀ ਵੱਲੋਂ ਪਿਛਲੇ ਕੁਝ ਸਮੇਂ ਤੋਂ ਭਾਰਤ ਵਿਰੋਧੀ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਮੁੱਖ ਰੱਖ ਕੇ ਲਿਆ ਹੈ। ਦੱਸ ਦਈਏ ਕਿ ਇਸ ਜਥੇਬੰਦੀ ਵੱਲੋਂ ਵਿਦੇਸ਼ੀ ਸਿੱਖਾਂ ਦੇ ਸਹਿਯੋਗ ਨਾਲ 2020 ਵਿਚ ਸਿੱਖਾਂ ਲਈ ਵੱਖਰੇ ਰਾਜ ਲਈ ਰਾਇਸ਼ੁਮਾਰੀ ਕਰਵਾਈ ਜਾ ਰਹੀ ਹੈ। ਜਿਸ ਲਈ ਭਾਰਤ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਵਿਚ ਸਰਗਰਮੀਆਂ ਵਿੱਢੀਆਂ ਹੋਈਆਂ ਹਨ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਦਿੱਲੀ ਵਿਚ ਹੋਈ ਮੀਟਿੰਗ ਵਿਚ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਐਸਐਫਜੇ ਦੇ ਦਰਜਨ ਤੋਂ ਵੱਧ ਕਾਰਕੁਨਾਂ ਖ਼ਿਲਾਫ਼ ਅੱਤਵਾਦੀ ਸਰਗਰਮੀਆਂ ਸਬੰਧੀ ਮਾਮਲੇ ਦਰਜ ਕੀਤੇ ਹੋਏ ਹਨ। ਉੱਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ SFJ ਉਤੇ ਪਾਬੰਦੀ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਮੁਲਕ ਵਿਰੋਧੀ ਸਰਗਰਮੀਆਂ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਖੁੱਲ੍ਹ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਜਥੇਬੰਦੀਆਂ ਖ਼ਿਲਾਫ਼ ਸਖ਼ਤੀ ਦੀ ਲੋੜ ਹੈ ਜੋ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਸਰਗਰਮ ਹਨ।

ਸਿੱਖਸ ਫਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪੰਨੂੰ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਤੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਮੁਖੀ ਨੂੰ ਧਮਕੀਆਂ ਵੀ ਦੇ ਚੁੱਕਾ ਹੈ। ਕੁਝ ਸਮਾਂ ਪਹਿਲਾਂ ਪੰਨੂੰ ਦਾ ਟਵਿੱਟਰ ਹੈਂਡਲ ਵੀ ਭਾਰਤ ਦੀ ਅਪੀਲ 'ਤੇ ਮੁਅੱਤਲ ਕੀਤਾ ਗਿਆ ਸੀ। 
First published: July 10, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...