ਤੁਰਕੀ ਦੇ ਵਿੱਚ ਆਏ ਭਿਆਨਕ ਭੂਚਾਲ ਦੇ ਨਾਲ ਉੱਥੋਂ ਦੇ ਲੋਕਾਂ ਦੇ ਹੋਏ ਜਾਨ-ਮਾਲ ਦੇ ਨੁਕਸਾਨ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਹਿਰਾ ਦੁੱਖ ਜਤਾਇਆ ਹੈ।ਟਵੀਟ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਤੁਰਕੀ ਦੇ ਵਿੱਚ ਆਏ ਭੂਚਾਲ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਬੇਹੱਦ ਦੁਖੀ ਹਾਂ।ਮੈਂ ਇਸ ਸਮੇਂ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।ਉਨ੍ਹਾਂ ਨੇ ਕਿਹਾ ਕਿ ਭਾਰਤ ਤੁਰਕੀ ਦੇ ਲੋਕਾਂ ਨਾਲ ਇਕਜੁਟਤਾ ਨਾਲ ਖੜ੍ਹਾ ਹੈ ਅਤੇ ਇਸ ਤ੍ਰਾਸਦੀ ਨਾਲ ਨਜਿੱਠਣ ਦੇ ਲਈ ਹਰ ਸੰਭਵ ਮਦਦ ਕਰਨ ਦੇ ਲਈ ਤਿਆਰ ਹੈ।
Anguished by the loss of lives and damage of property due to the Earthquake in Turkey. Condolences to the bereaved families. May the injured recover soon. India stands in solidarity with the people of Turkey and is ready to offer all possible assistance to cope with this tragedy. https://t.co/vYYJWiEjDQ
— Narendra Modi (@narendramodi) February 6, 2023
ਜ਼ਿਕਰਯੋਗ ਹੈ ਕਿ ਤੁਰਕੀ ਅਤੇ ਸੀਰੀਆ ਦੇ ਵਿੱਚ 7.8 ਤੀਬਰਤਾ ਦੇ ਨਾਲ ਆਏ ਭੂਚਾਲ ਦੇ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ।ਭੂਚਾਲ ਦੇ ਕਾਰਨ ਜਿਸ ਨਾਲ ਦੋਵਾਂ ਦੇਸ਼ਾਂ ਦੇ ਵਿੱਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 200 ਦੇ ਕਰੀਬ ਪਹੁੰਚ ਗਈ ਹੈ । ਤੁਰਕੀ ਵਿੱਚ ਹੁਣ ਤੱਕ 76 ਅਤੇ ਸੀਰੀਆ ਦੇ ਵਿੱਚ 42 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ । ਤੁਹਾਨੂੰ ਦੱਸ ਦਈਏ ਕਿ ਦੋਵਾਂ ਦੇਸ਼ਾਂ ਦੇ ਵਿੱਚ ਕਈ ਜਗ੍ਹਾ ’ਤੇ ਸੈਂਕੜੇ ਇਮਾਰਤਾਂ ਡਿੱਗ ਗਈਆਂ ਹਨ। ਇਸ ਭੂਚਾਲ ਦੇ ਕਾਰਨ ਹੋਏ ਨੁਕਸਾਨ ਅਤੇ ਮਰਨ ਵਾਲੇ ਲੋਕਾਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।ਹਾਲਾਂਕਿ ਰਾਹਤ ਅਤੇ ਬਚਾਅ ਕਾਰਨ ਲਗਾਤਾਰ ਜਾਰੀ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Earthquake, India, Prime minister Narendra Modi, Turkey