ਇਸ ਵਾਰ ਭਾਰਤੀ ਫੌਜ ਦੇ ਅਸਾਲਟ ਡਾਗ ਐਕਸਲ ਵੀਰਤਾ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀ ਸੂਚੀ ਵਿੱਚ ਸ਼ਾਮਲ ਹੈ। ਐਕਸਲ ਦੀ ਬਹਾਦਰੀ ਦੀ ਕਹਾਣੀ ਅਦਭੁਤ ਹੈ। ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੋਧੀ ਅਭਿਆਨ 'ਚ ਐਕਸਲ ਨੇ ਕਈ ਅਹਿਮ ਮੌਕਿਆਂ 'ਤੇ ਆਪਣੀ ਸੂਝ-ਬੂਝ, ਬਹਾਦਰੀ ਅਤੇ ਅਦੁੱਤੀ ਸਾਹਸ ਦਾ ਪ੍ਰਦਰਸ਼ਨ ਕੀਤਾ ਸੀ।
ਇੱਕ ਅੱਤਵਾਦ ਵਿਰੋਧੀ ਆਪ੍ਰੇਸ਼ਨ ਦੌਰਾਨ ਐਕਸਲ ਨੂੰ ਪਿਛਲੇ ਮਹੀਨੇ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ, ਜਿਸ ਵਿੱਚ ਐਕਸਲ ਸ਼ਹੀਦ ਹੋ ਗਿਆ ਸੀ। ਐਕਸਲ ਦੋ ਸਾਲ ਦਾ ਸੀ ਜਦੋਂ ਉਸ ਨੇ 30 ਜੁਲਾਈ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਦੇਸ਼ ਲਈ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ ਸੀ। ਭਾਰਤੀ ਫੌਜ ਦੇ ਕੁੱਤੇ 'ਐਕਸਲ' ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ 'ਤੇ ਮਰਨ ਉਪਰੰਤ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
'ਐਕਸਲ' 29 ਰਾਸ਼ਟਰੀ ਰਾਈਫਲਜ਼ 'ਚ ਤਾਇਨਾਤ ਸੀ। ਐਕਸਲ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੋਧੀ ਮੁਹਿੰਮ 'ਚ ਕਈ ਮੌਕਿਆਂ 'ਤੇ ਅਦੁੱਤੀ ਸਾਹਸ ਦਾ ਪ੍ਰਦਰਸ਼ਨ ਕੀਤਾ ਸੀ। ਐਕਸਲ ਨੇ ਅੱਤਵਾਦੀਆਂ ਦਾ ਪਤਾ ਲਗਾਉਣ 'ਚ ਕਈ ਵਾਰ ਸੁਰੱਖਿਆ ਬਲਾਂ ਦੀ ਮਦਦ ਕੀਤੀ ਸੀ।
ਆਖ਼ਰੀ ਵਾਰ ਐਕਸਲ ਨੇ 30 ਜੁਲਾਈ 2022 ਨੂੰ ਬਾਰਾਮੂਲਾ ਵਿੱਚ ਅੱਤਵਾਦੀਆਂ ਦਾ ਪਤਾ ਲਗਾਇਆ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਇਸ ਦੌਰਾਨ ਅੱਤਵਾਦੀਆਂ ਨੇ ਐਕਸਲ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਮੁਕਾਬਲੇ ਵਿੱਚ ਐਕਸਲ ਸ਼ਹੀਦ ਹੋ ਗਿਆ ਸੀ।
ਇਸ ਤੋਂ ਬਾਅਦ ਭਾਰਤੀ ਫੌਜ ਨੇ ਐਕਸਲ ਨੂੰ ਸ਼ਰਧਾਂਜਲੀ ਦਿੱਤੀ। ਫੌਜ ਨੇ ਇੱਕ ਟਵੀਟ ਵਿੱਚ ਕਿਹਾ ਸੀ, ਚਿਨਾਰ ਕੋਰ ਆਰਮੀ ਐਕਸਲ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਸਲਾਮ ਕਰਦੀ ਹੈ, ਜਿਸ ਨੇ ਬਾਰਾਮੂਲਾ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।