ਸ਼੍ਰੀਲੰਕਾ ਹੁਣ ਤੱਕ ਦੇ ਸਭ ਤੋਂ ਵੱਡੇ ਆਰਥਿਕ ਸੰਕਟ (Sri Lanka Economic Crisis) ਦਾ ਸਾਹਮਣਾ ਕਰ ਰਿਹਾ ਹੈ। ਇੱਥੇ ਖਾਨਾਜੰਗੀ ਦੀ ਸਥਿਤੀ ਬਣੀ ਹੋਈ ਹੈ। ਲੋਕਾਂ ਦਾ ਪ੍ਰਦਰਸ਼ਨ ਬਹੁਤ ਭੜਕ ਉੱਠਿਆ ਹੈ।
ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਸਰਕਾਰ ਨੇ ਸ੍ਰੀਲੰਕਾ ਵਿੱਚ ਸਥਿਤੀ ਨੂੰ ਸੰਭਾਲਣ ਵਿੱਚ ਮਦਦ ਲਈ ਫੌਜ ਦੇ ਜਵਾਨ ਭੇਜੇ ਹਨ। ਹਾਲਾਂਕਿ ਭਾਰਤੀ ਹਾਈ ਕਮਿਸ਼ਨ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਤੋਂ ਸ਼੍ਰੀਲੰਕਾ 'ਚ ਕੋਈ ਫੌਜ ਨਹੀਂ ਭੇਜੀ ਗਈ ਹੈ। ਹਾਈ ਕਮਿਸ਼ਨ ਅਜਿਹੀਆਂ ਰਿਪੋਰਟਾਂ ਦਾ ਸਖ਼ਤੀ ਨਾਲ ਖੰਡਨ ਕਰਦਾ ਹੈ।
ਇਥੇ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਅੱਜ ਉਨ੍ਹਾਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ ਕਿ ਭਾਰਤ ਸ੍ਰੀਲੰਕਾ ਵਿਚ ਆਪਣੀਆਂ ਫੌਜਾਂ ਭੇਜੇਗਾ। ਇਸ ਦੇ ਨਾਲ ਹੀ ਹਾਈ ਕਮਿਸ਼ਨ ਨੇ ਕਿਹਾ ਕਿ ਭਾਰਤ ਇਸ ਦੇਸ਼ ਦੇ ਲੋਕਤੰਤਰ, ਸਥਿਰਤਾ ਅਤੇ ਆਰਥਿਕ ਸੁਧਾਰ ਦਾ ਪੂਰਾ ਸਮਰਥਨ ਕਰਦਾ ਹੈ। ਲੰਕਾ ਇਸ ਵੇਲੇ ਘੋਰ ਆਰਥਿਕ ਸੰਕਟ ਕਾਰਨ ਜਨਤਾ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰ ਰਿਹਾ ਹੈ।
ਦਰਅਸਲ ਮੰਗਲਵਾਰ ਨੂੰ ਹੀ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਮ ਸਵਾਮੀ ਨੇ ਭਾਰਤੀ ਫੌਜ ਭੇਜਣ ਦੀ ਮੰਗ ਕੀਤੀ ਸੀ। ਇਸ 'ਤੇ ਸ਼੍ਰੀਲੰਕਾ 'ਚ ਸੋਸ਼ਲ ਮੀਡੀਆ 'ਤੇ ਖੂਬ ਹੰਗਾਮਾ ਹੋਇਆ।
ਸਵਾਮੀ ਨੇ ਟਵੀਟ ਕਰਕੇ ਕਿਹਾ, 'ਭਾਰਤ ਨੂੰ ਸੰਵਿਧਾਨਕ ਸਥਿਤੀ ਬਹਾਲ ਕਰਨ ਲਈ ਭਾਰਤੀ ਫੌਜ ਜ਼ਰੂਰ ਭੇਜਣੀ ਚਾਹੀਦੀ ਹੈ। ਮੌਜੂਦਾ ਸਮੇਂ ਵਿੱਚ ਭਾਰਤ ਵਿਰੋਧੀ ਵਿਦੇਸ਼ੀ ਤਾਕਤਾਂ ਲੋਕਾਂ ਦੇ ਰੋਹ ਦਾ ਫਾਇਦਾ ਉਠਾ ਰਹੀਆਂ ਹਨ। ਇਹ ਭਾਰਤ ਦੀ ਰਾਸ਼ਟਰੀ ਸੁਰੱਖਿਆ ਨੂੰ ਪ੍ਰਭਾਵਿਤ ਕਰਦਾ ਹੈ।
ਸ਼੍ਰੀਲੰਕਾ 'ਚ ਸੱਤਾਧਾਰੀ ਰਾਜਪਕਸ਼ੇ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਸੁਬਰਾਮਣੀਅਮ ਸਵਾਮੀ ਦੀ ਇਸ ਮੰਗ 'ਤੇ ਸ਼੍ਰੀਲੰਕਾ 'ਚ ਪ੍ਰਦਰਸ਼ਨ ਕਰ ਰਹੇ ਲੋਕ ਗੁੱਸੇ 'ਚ ਸਨ। ਪ੍ਰਦਰਸ਼ਨਕਾਰੀਆਂ ਨੇ ਸਵਾਮੀ ਨੂੰ ਕਰਾਰਾ ਜਵਾਬ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।