Home /News /national /

ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਪੁੱਜੇ ਜਥੇ ਦਾ ਇੰਜ ਹੋਇਆ ਨਿੱਘਾ ਸਵਾਗਤ...VIDEO

ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਪੁੱਜੇ ਜਥੇ ਦਾ ਇੰਜ ਹੋਇਆ ਨਿੱਘਾ ਸਵਾਗਤ...VIDEO

ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਪੁੱਜੇ ਜਥੇ ਦਾ ਇੰਜ ਹੋਇਆ ਨਿੱਘਾ ਸਵਾਗਤ...VIDEO

ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਪੁੱਜੇ ਜਥੇ ਦਾ ਇੰਜ ਹੋਇਆ ਨਿੱਘਾ ਸਵਾਗਤ...VIDEO

 • Share this:

  ਭਾਰਤੀ ਸਿੱਖ ਸ਼ਰਧਾਲੂਆਂ ਦਾ ਅੱਜ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਹਿਲਾ ਜਥਾ ਪਾਕਿਸਤਾਨ ਪੁੱਜਾ। ਪਾਕਿਸਤਾਨ ਪਹੁੰਚਣ 'ਤੇ ਜਥੇ ਦਾ ਨਿੱਘਾ ਸਵਾਗਤ ਕੀਤਾ ਗਿਆ।

  ਭਾਰਤ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇ ਇਸ ਦੀ ਵੀਡੀਓ ਸਾਂਝੀ ਕੀਤੀ ਹੈ ਤੇ ਲਿਖਿਆ ਹੈ-ਭਾਰਤੀ ਸਿੱਖ ਸ਼ਰਧਾਲੂਆਂ ਦਾ ਅੱਜ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਪਾਕਿਸਤਾਨ ਪਹੁੰਚਣ 'ਤੇ ਪਾਕਿਸਤਾਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਅਸੀਂ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਾਕਿਸਤਾਨ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਦੀ ਨਿੱਘੀ ਮੇਜ਼ਬਾਨੀ ਕਰਨ ਦੀ ਉਮੀਦ ਕਰਦੇ ਹਾਂ।''

  ਦੱਸ ਦਈਏ ਕਿ ਕੱਲ੍ਹ ਭਾਰਤ ਸਰਕਾਰ ਨੇ ਲਾਂਘਾ ਖੋਲਣ ਦਾ ਐਲਾਨ ਕੀਤਾ ਸੀ ਤੇ ਅੱਜ ਪਹਿਲਾ ਜਥਾ ਪਾਕਿਸਤਾਨ ਪੁੱਜਾ ਹੈ। ਕੋਰੋਨਾ ਕਾਰਨ ਲਾਂਘਾ ਲੰਮੇ ਸਮੇਂ ਤੋਂ ਬੰਦ ਸੀ।

  ਉਧਰ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਜਥੇ ਦੇ ਤੌਰ ’ਤੇ 10 ਮੰਤਰੀਆਂ ਦੀ ਟੀਮ 18 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ ਅਤੇ ਅਗਲੇ ਦਿਨ 19 ਨਵੰਬਰ ਨੂੰ ਬਾਕੀ 6 ਵਜ਼ੀਰ ਅਤੇ ਵਿਧਾਇਕ ਰਵਾਨਾ ਹੋਣਗੇ ਹਾਲਾਂਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਜਾਣ ਬਾਰੇ ਤੁਰੰਤ ਕੋਈ ਪੁਸ਼ਟੀ ਨਹੀਂ ਹੋ ਸਕੀ।

  ਉਨ੍ਹਾਂ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

  Published by:Gurwinder Singh
  First published:

  Tags: Gurdwara Kartarpur Sahib, KARTARPUR, Kartarpur Corridor, Kartarpur Langha