
ਸਰਕਾਰ ਵੱਲੋਂ ਸੰਸਦ ਦੇ ਮੌਨਸੂਨ ਸੈਸ਼ਨ ’ਚ ਬਿਜਲੀ (ਸੋਧ) ਬਿੱਲ-2021 ਪਾਸ ਕਰਵਾਉਣ ਦੀ ਤਿਆਰੀ
ਕੇਂਦਰੀ ਮੰਤਰੀ ਮੰਡਲ ਅਗਲੇ ਕੁਝ ਦਿਨਾਂ ਵਿਚ ਬਿਜਲੀ (ਸੋਧ) ਬਿੱਲ 2021 ਨੂੰ ਮਨਜ਼ੂਰੀ ਦੇਣ ’ਤੇ ਵਿਚਾਰ ਕਰ ਸਕਦਾ ਹੈ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਦੂਰਸੰਚਾਰ ਸੇਵਾਵਾਂ ਦੀ ਤਰ੍ਹਾਂ ਬਿਜਲੀ ਖਪਤਕਾਰਾਂ ਨੂੰ ਵੀ ਆਪਣੀ ਪਸੰਦ ਦੀਆਂ ਕੰਪਨੀਆਂ ਚੁਣਨ ਦਾ ਅਧਿਕਾਰ ਹੋਵੇਗਾ। ਸਰਕਾਰ ਦਾ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਇਹ ਬਿੱਲ ਲਿਆਉਣ ਦਾ ਇਰਾਦਾ ਹੈ।
ਸੂਤਰ ਨੇ ਕਿਹਾ, “ਬਿਜਲੀ (ਸੋਧ) ਬਿੱਲ 2021 ਨੂੰ ਅਗਲੇ ਦਿਨਾਂ ਵਿਚ ਵਿਚਾਰ ਅਤੇ ਪ੍ਰਵਾਨਗੀ ਲਈ ਕੇਂਦਰੀ ਕੈਬਨਿਟ ਅੱਗੇ ਪੇਸ਼ ਕੀਤਾ ਜਾ ਸਕਦਾ ਹੈ। 12 ਜੁਲਾਈ ਨੂੰ ਜਾਰੀ ਲੋਕ ਸਭਾ ਦੇ ਬੁਲੇਟਿਨ ਅਨੁਸਾਰ ਬਿਜਲੀ (ਸੋਧ) ਬਿੱਲ ਉਨ੍ਹਾਂ ਨਵੇਂ 17 ਬਿੱਲਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਰਕਾਰ ਨੇ ਸੰਸਦ ਦੇ ਮੌਜੂਦਾ ਸੈਸ਼ਨ ਵਿੱਚ ਪੇਸ਼ ਕਰਨ ਲਈ ਸੂਚੀਬੱਧ ਕੀਤਾ ਹੈ।
ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਬਿਜਲੀ ਕਾਨੂੰਨ ਵਿਚ ਪ੍ਰਸਤਾਵਿਤ ਸੋਧਾਂ ਰਾਹੀਂ ਡਿਸਟ੍ਰੀਬਿਊਸ਼ਨ ਕਾਰੋਬਾਰ ਨਾਲ ਲਾਇਸੈਂਸਿੰਗ ਖ਼ਤਮ ਹੋਵੇਗੀ ਤੇ ਕੰਪਨੀਆਂ ’ਚ ਮੁਕਾਬਲੇਬਾਜ਼ੀ ਨਾਲ ਖਪਤਕਾਰਾਂ ਨੂੰ ਲਾਭ ਪੁੱਜੇਗਾ।
ਸੂਤਰਾਂ ਅਨੁਸਾਰ ਸਰਕਾਰ ਬਿਜਲੀ ਖੇਤਰ ਵਿੱਚ ਤੇਜ਼ੀ ਨਾਲ ਸੁਧਾਰ ਚਾਹੁੰਦੀ ਹੈ। ਇਸ ਲਈ ਸਰਕਾਰ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਲਾਗੂ ਕਰਨਾ ਚਾਹੁੰਦੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।