ਕੋਵਿਡ-19 ਮਹਾਂਮਾਰੀ (Covid 19) ਦੀ ਦੂਜੀ ਲਹਿਰ ਕਾਰਨ ਸਖਤ ਪਾਬੰਦੀਆਂ ਕਾਰਨ ਵੱਡੀ ਗਿਣਤੀ ਸੂਬਿਆਂ ਵਿਚ ਬੰਦ ਪਏ ਬਾਜ਼ਾਰਾਂ ਕਾਰਨ ਵਪਾਰ ਜਗਤ ਨੂੰ ਵੱਡਾ ਨੁਕਸਾਨ ਹੋਇਆ ਹੈ। ਵਪਾਰ ਸੰਗਠਨ ਕਨਫੈਡਰੇਸ਼ਨ ਆਫ ਇੰਡੀਆ ਟ੍ਰੇਡਰਜ਼ (ਕੈਟ) ਦਾ ਦਾਅਵਾ ਹੈ ਕਿ ਅਪਰੈਲ ਵਿੱਚ ਕੋਵਿਡ ਮਹਾਂਮਾਰੀ ਦੇ ਕਾਰਨ ਦੇਸ਼ ਵਿੱਚ ਘਰੇਲੂ ਵਪਾਰ ਨੂੰ 6.25 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੰਸਥਾ ਇਹ ਵੀ ਦਾਅਵਾ ਕਰਦੀ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਵੀ ਕੁਲ ਮਿਲਾ ਕੇ ਤਕਰੀਬਨ 75 ਹਜ਼ਾਰ ਕਰੋੜ ਦੇ ਮਾਲੀਆ ਨੁਕਸਾਨ ਦਾ ਅਨੁਮਾਨ ਹੈ।
ਕੈਟ ਦੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਦਾਅਵਾ ਕੀਤਾ ਹੈ ਕਿ ਅਪ੍ਰੈਲ ਵਿੱਚ ਦੇਸ਼ ਦੇ ਕੁਲ ਘਰੇਲੂ ਕਾਰੋਬਾਰ ਨੂੰ ਤਕਰੀਬਨ 6.25 ਲੱਖ ਕਰੋੜ ਦਾ ਨੁਕਸਾਨ ਹੋਇਆ ਹੈ, ਜਿਸ ਵਿੱਚੋਂ ਪ੍ਰਚੂਨ ਕਾਰੋਬਾਰ ਨੂੰ 4.25 ਲੱਖ ਕਰੋੜ ਦਾ ਨੁਕਸਾਨ ਹੋਇਆ ਹੈ, ਜਦੋਂਕਿ ਥੋਕ ਵਪਾਰ ਵਿੱਚ ਅਨੁਮਾਨਿਤ ਲਗਭਗ 2 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਯਕੀਨਨ ਵਪਾਰ ਘਾਟੇ ਦੇ ਅੰਕੜੇ ਨਾ ਸਿਰਫ ਭਾਰਤ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਰਹੇ ਹਨ, ਬਲਕਿ ਘਰੇਲੂ ਵਪਾਰ ਦੀ ਦੁਰਦਸ਼ਾ ਵੱਲ ਇਸ਼ਾਰਾ ਵੀ ਕਰ ਰਹੇ ਹਨ, ਪਰ ਇਸ ਲਈ ਕੋਰੋਨਾ ਤੋਂ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ। ਭਾਰਤ ਵਰਗੇ ਵਿਕਾਸਸ਼ੀਲ ਅਰਥਚਾਰੇ ਲਈ ਮਨੁੱਖੀ ਸਰੋਤਾਂ ਦਾ ਘਾਟਾ ਵੀ ਉਨਾ ਹੀ ਮਹੱਤਵਪੂਰਨ ਹੈ।
ਕੋਵਿਡ 19 ਦੇ ਕਾਰਨ, ਦੇਸ਼ ਵਿੱਚ ਲੋਕ ਬਹੁਤ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਹੇ ਹਨ ਅਤੇ ਕੋਰੋਨਾ ਦੇ ਅੰਕੜੇ ਰੋਜ਼ਾਨਾ ਤੇਜ਼ੀ ਨਾਲ ਵੱਧ ਰਹੇ ਹਨ। ਇਸ ਲਈ ਦੇਸ਼ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਵਪਾਰਕ ਗਤੀਵਿਧੀਆਂ 'ਤੇ ਰੋਕ ਲਗਾਉਣ ਦੀ ਕੀਮਤ 'ਤੇ ਸਖਤ ਉਪਾਅ ਅਪਣਾਉਣ ਦੀ ਜ਼ਰੂਰਤ ਹੈ। ਦੂਜੇ ਪਾਸੇ, ਆਕਸੀਜਨ ਦੀ ਉਪਲਬਧਤਾ ਅਤੇ ਮੈਡੀਕਲ ਹਸਪਤਾਲਾਂ ਦੀਆਂ ਸੇਵਾਵਾਂ ਵਿੱਚ ਵਾਧੇ ਦੇ ਨਾਲ, ਜ਼ਰੂਰੀ ਦਵਾਈਆਂ ਸਮੇਤ ਡਾਕਟਰੀ ਸਹੂਲਤਾਂ ਦੀ ਉਪਲਬਧਤਾ ਵੀ ਬਹੁਤ ਮਹੱਤਵਪੂਰਨ ਹੈ।
ਸੰਸਥਾ ਦੇ ਪ੍ਰਧਾਨ ਬੀ.ਸੀ. ਭਾਰਤੀਆ ਨੇ ਕਿਹਾ ਕਿ ਮੌਜੂਦਾ ਸਥਿਤੀ ਨਾਲ ਦ੍ਰਿੜਤਾ ਨਾਲ ਨਜਿੱਠਣ ਲਈ ਰਾਸ਼ਟਰੀ ਤਾਲਾਬੰਦੀ ਬਹੁਤ ਮਹੱਤਵਪੂਰਨ ਹੈ ਅਤੇ ਇਸੇ ਲਈ ਕੈਟ ਪਿਛਲੇ 15 ਦਿਨਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਵਿੱਚ ਰਾਸ਼ਟਰੀ ਤਾਲਾਬੰਦੀ ਲਾਉਣ ਦੀ ਅਪੀਲ ਕਰ ਰਹੀ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਤਾਲਾਬੰਦੀ ਲਗਾਉਣ ਬਾਰੇ ਵਿਚਾਰ ਕਰਨ ਦਾ ਸੁਝਾਅ ਵੀ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Coronavirus, Lockdown