ਆਮ ਆਦਮੀ ਪਾਰਟੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਹੈ।
ਇਸੁਦਾਨ ਗਢਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਅਰਵਿੰਦ ਕੇਜਰੀਵਾਲ ਨੇ ਸੀਐਮ ਉਮੀਦਵਾਰ ਲਈ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਹੈ। ਦੱਸ ਦਈਏ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਤਰਜ ਉਤੇ ਗੁਜਰਾਤ ਵਿਚ ਵੀ ਇਕ ਸਰਵੇਖਣ ਦੇ ਆਧਾਰ ਉਤੇ ਉਮੀਦਵਾਰ ਦੀ ਚੋਣ ਕੀਤੀ ਹੈ।
ਇਸ ਸਬੰਧੀ ਲੋੇਕਾਂ ਦੇ ਰਾਏ ਲਈ ਗਈ ਸੀ। ਜਿਸ ਦੇ ਅਧਾਰ ਉਤੇ ਅੱਜ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਗੁਜਰਾਤ ਵਿਚ ਆਮ ਆਦਮੀ ਪਾਰਟੀ ਵੱਡੀ ਧਿਰ ਵੱਲੋਂ ਉਭਰ ਰਹੀ ਹੈ ਤੇ ਇਥੇ ਸੱਤਾਧਾਰੀ ਭਾਜਪਾ ਨੂੰ ਚੁਣੌਤੀ ਦਿੰਦੀ ਜਾਪ ਰਹੀ ਹੈ। ਗੁਜਰਾਤ 'ਚ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੀ ਰਾਇ ਦੇ ਆਧਾਰ 'ਤੇ ਕੀਤਾ ਗਿਆ ਹੈ। ਇਸ ਦੌੜ ਵਿਚ ‘ਆਪ’ ਦੀ ਸੂਬਾ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ, ਕੌਮੀ ਜਨਰਲ ਸਕੱਤਰ ਇਸੁਦਨ ਗਢਵੀ ਅਤੇ ਜਨਰਲ ਸਕੱਤਰ ਮਨੋਜ ਸੋਰਠੀਆ ਪ੍ਰਮੁੱਖ ਅਹੁਦੇ ਦੀ ਦੌੜ ਵਿੱਚ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP, Arvind Kejriwal