ਦਿੱਲੀ 'ਚ ਤੇਜ਼ ਹਵਾਵਾਂ ਨਾਲ ਬਾਰਿਸ਼

News18 Punjab
Updated: June 11, 2019, 12:53 PM IST
ਦਿੱਲੀ 'ਚ ਤੇਜ਼ ਹਵਾਵਾਂ ਨਾਲ ਬਾਰਿਸ਼
News18 Punjab
Updated: June 11, 2019, 12:53 PM IST
ਪਿਛਲੇ ਕਈ ਦਿਨਾਂ ਤੋਂ ਤਪਦੀ ਗਰਮੀ ਤੋਂ ਬੇਹਾਲ ਦਿੱਲੀ ਦੇ ਕਈ ਇਲਾਕਿਆਂ ਵਿਚ ਅੱਜ ਸਵੇਰੇ ਤੇਜ਼ ਹਵਾਵਾਂ ਨਾਲ ਹਲਕੀ ਬਾਰਸ਼ ਹੋਈ। ਇਸ ਤੋਂ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ। ਰਾਜਧਾਨੀ ਵਿੱਚ ਗਰਮੀ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਸਨ। ਦਿੱਲੀ ਦੇ ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਬਾਰਸ਼ ਹੋ ਹੋ ਰਹੀ ਹੈ ਤੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅਗਲੇ ਕੁੱਝ ਘੰਟਿਆਂ ਵਿੱਚ ਦਿੱਲੀ ਸਮੇਤ ਆਸਪਾਸ ਦੇ ਇਲਾਕਿਆਂ ਵਿਚ ਵੀ ਬਾਰਸ਼ ਹੋ ਸਕਦੀ ਹੈ।

10 ਜੂਨ ਨੂੰ ਦਿੱਲੀ ਦਾ ਪਾਰਾ 48 ਡਿਗਰੀ ਦਰਜ ਕੀਤਾ ਗਿਆ ਸੀ, ਜੋ ਜੂਨ ਮਹੀਨੇ ਦੇ ਹੁਣ ਤਕ ਦਾ ਸਭ ਤੋਂ ਜ਼ਿਆਦਾ ਹੈ। ਇਸ ਤੋਂ ਪਹਿਲਾਂ ਵੀ ਰਵੀਵਾਰ ਦਾ ਪਾਰਾ 47.8 ਸੀ। ਨਾ ਸਿਰਫ਼ ਦਿੱਲੀ ਦਾ ਬਲਕਿ ਪੂਰੇ ਉੱਤਰ ਭਾਰਤ ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਵੀ ਹਾਲਾਤ ਇਸ ਤਰ੍ਹਾਂ ਦੇ ਬਣੇ ਹੋਏ ਹਨ।

First published: June 11, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...