Home /News /national /

ਜਗਦੀਪ ਧਨਖੜ ਹੋਣਗੇ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਭਾਜਪਾ ਵੱਲੋਂ ਐਲਾਨ  

ਜਗਦੀਪ ਧਨਖੜ ਹੋਣਗੇ NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਭਾਜਪਾ ਵੱਲੋਂ ਐਲਾਨ  

ਜਗਦੀਸ਼ ਧਨਖੜ (ਫਾਇਲ ਫੋਟੋ)

ਜਗਦੀਸ਼ ਧਨਖੜ (ਫਾਇਲ ਫੋਟੋ)

ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਸ਼ਨੀਵਾਰ ਨੂੰ ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਰਾਜਧਾਨੀ ਵਿੱਚ ਹੈੱਡਕੁਆਰਟਰ ਵਿਖੇ ਪਾਰਟੀ ਦੀ ਹੋ ਰਹੀ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ- ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐਨਡੀਏ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ। ਸ਼ਨੀਵਾਰ ਨੂੰ ਭਾਜਪਾ ਸੰਸਦੀ ਬੋਰਡ ਦੀ ਬੈਠਕ 'ਚ ਇਹ ਫੈਸਲਾ ਲਿਆ ਗਿਆ। ਰਾਜਧਾਨੀ ਵਿੱਚ ਹੈੱਡਕੁਆਰਟਰ ਵਿਖੇ ਪਾਰਟੀ ਦੀ ਹੋ ਰਹੀ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਅੱਜ ਦੁਪਹਿਰ ਨੂੰ ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ ਧਨਖੜ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ ਕਰਨ ਲਈ ਚੋਣ ਮੰਡਲ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਦੋਵੇਂ ਸਦਨਾਂ ਦੇ ਮੈਂਬਰ ਹੁੰਦੇ ਹਨ। ਸੰਸਦ ਦੀ ਮੌਜੂਦਾ ਗਿਣਤੀ 780 ਹੈ, ਜਿਸ ਵਿੱਚੋਂ ਸਿਰਫ਼ ਭਾਜਪਾ ਦੇ 394 ਸੰਸਦ ਮੈਂਬਰ ਹਨ। ਜਿੱਤਣ ਲਈ 390 ਤੋਂ ਵੱਧ ਵੋਟਾਂ ਦੀ ਲੋੜ ਹੈ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਹੈ ਅਤੇ 6 ਅਗਸਤ ਨੂੰ ਵੋਟਿੰਗ ਹੋਣੀ ਹੈ। ਭਾਜਪਾ ਨੇ ਕਬਾਇਲੀ ਨੇਤਾ ਦ੍ਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਜੇਕਰ ਮੁਰਮੂ ਚੋਣ ਜਿੱਤ ਜਾਂਦੀ ਹੈ ਤਾਂ ਉਹ ਦੇਸ਼ ਦੀ ਪਹਿਲੀ ਕਬਾਇਲੀ ਰਾਸ਼ਟਰਪਤੀ ਹੋਵੇਗੀ। 2017 ਵਿੱਚ, ਐਨਡੀਏ ਨੇ ਉਸ ਸਮੇਂ ਦੇ ਕੇਂਦਰੀ ਮੰਤਰੀ ਨਾਇਡੂ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਸੀ। ਭਾਜਪਾ ਇਸ ਵਾਰ ਵੀ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਮਜ਼ਬੂਤ ​​ਸਥਿਤੀ ਵਿੱਚ ਹੈ।



ਦੱਸ ਦਈਏ ਕਿ  ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਹੈ ਅਤੇ 6 ਅਗਸਤ ਨੂੰ ਵੋਟਿੰਗ ਹੋਣੀ ਹੈ।

Published by:Ashish Sharma
First published:

Tags: J P Nadda BJP President, Narendra modi, PM Modi