Home /News /national /

ਸੁਖਵਿੰਦਰ ਸਿੰਘ ਸੁੱਖੂ ਨੂੰ ਮੁੱਖ ਮੰਤਰੀ ਬਣਨ 'ਤੇ ਜੈ ਰਾਮ ਠਾਕੁਰ ਨੇ ਦਿੱਤੀ ਵਧਾਈ

ਸੁਖਵਿੰਦਰ ਸਿੰਘ ਸੁੱਖੂ ਨੂੰ ਮੁੱਖ ਮੰਤਰੀ ਬਣਨ 'ਤੇ ਜੈ ਰਾਮ ਠਾਕੁਰ ਨੇ ਦਿੱਤੀ ਵਧਾਈ

ਕਾਂਗਰਸ ਦੇ ਆਗੂਆਂ ਨੇ ਕੀਤੀ ਜੈਰਾਮ ਠਾਕੁਰ ਦੇ ਨਾਲ ਮੁਲਾਕਾਤ

ਕਾਂਗਰਸ ਦੇ ਆਗੂਆਂ ਨੇ ਕੀਤੀ ਜੈਰਾਮ ਠਾਕੁਰ ਦੇ ਨਾਲ ਮੁਲਾਕਾਤ

ਸੁਖਵਿੰਦਰ ਸਿੰਘ ਸੁੱਖੂ ਨੂੰ ਸੂਬੇ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਉਥੇ ਹੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਮੁਕੇਸ਼ ਅਗਨੀਹੋਤਰੀ ਨੂੰ ਚੁਣਿਆ ਗਿਆ ਹੈ।ਐਤਵਾਰ ਯਾਨੀ ਕੱਲ੍ਹ ਸਵੇਰੇ 11 ਵਜੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪ੍ਰਤਿਭਾ ਸਿੰਘ ਨੇ ਮੁਕੇਸ਼ ਅਗਨੀਹੋਤਰੀ ਨੂੰ ਮੁੱਖ ਮੰਤਰੀ ਬਣਾਉਣ ਲਈ ਸਮਰਥਨ ਦਿੱਤਾ ਸੀ ਪਰ ਹਾਈਕਮਾਂਡ ਨੇ ਸੁੱਖੂ ਦੇ ਨਾਕ ਦੇ ਉੱਪਰ ’ਤੇ ਆਖਰੀ ਮੋਹਰ ਲਗਾਈ।

ਹੋਰ ਪੜ੍ਹੋ ...
  • Share this:

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਿੱਚ ਹੋਈ ਮੀਟਿੰਗ ਤੋਂ ਬਾਅਦ ਸਹਿਮਤੀ ਨਾਲ ਸੁਖਵਿੰਦਰ ਸਿੰਘ ਸੁੱਖੂ ਨੂੰ ਸੂਬੇ ਦਾ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਉਥੇ ਹੀ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਵਜੋਂ ਮੁਕੇਸ਼ ਅਗਨੀਹੋਤਰੀ ਨੂੰ ਚੁਣਿਆ ਗਿਆ ਹੈ।ਐਤਵਾਰ ਯਾਨੀ ਕੱਲ੍ਹ ਸਵੇਰੇ 11 ਵਜੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਰੱਖਿਆ ਗਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਪ੍ਰਤਿਭਾ ਸਿੰਘ ਨੇ ਮੁਕੇਸ਼ ਅਗਨੀਹੋਤਰੀ ਨੂੰ ਮੁੱਖ ਮੰਤਰੀ ਬਣਾਉਣ ਲਈ ਸਮਰਥਨ ਦਿੱਤਾ ਸੀ ਪਰ ਹਾਈਕਮਾਂਡ ਨੇ ਸੁੱਖੂ ਦੇ ਨਾਕ ਦੇ ਉੱਪਰ ’ਤੇ ਆਖਰੀ ਮੋਹਰ ਲਗਾਈ।

ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵਧਾਈ ਦਿੱਤੀ

ਹਿਮਾਚਲ ਦੇ ਸਾਬਕਾ ਸੀਐਮ ਜੈਰਾਮ ਠਾਕੁਰ ਨੇ ਨਵੀਂ ਸਰਕਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅਸੀਂ ਨਵੀਂ ਸਰਕਾਰ ਦਾ ਸਵਾਗਤ ਕਰਦੇ ਹਾਂ। ਨਵੇਂ ਮੁੱਖ ਮੰਤਰੀ ਨੂੰ ਵਧਾਈ।


ਕਾਂਗਰਸ ਦੇ ਆਗੂਆਂ ਨੇ ਕੀਤੀ ਜੈਰਾਮ ਠਾਕੁਰ ਦੇ ਨਾਲ ਮੁਲਾਕਾਤ

ਹਿਮਾਚਲ ਪ੍ਰਦੇਸ਼ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਕਾਂਗਰਸ ਦੇ ਸੂਬਾ ਇੰਚਾਰਜ ਰਾਜੀਵ ਸ਼ੁਕਲਾ ਅਤੇ ਹੋਰ ਕਾਂਗਰਸੀ ਆਗੂਆਂ ਨੇ ਸ਼ਿਮਲਾ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨਾਲ ਮੁਲਾਕਾਤ ਕੀਤੀ।


ਸੁਖਵਿੰਦਰ ਸਿੰਘ ਸੁੱਖੂ ਦੇ ਘਰ ਮਨਾਇਆ ਜਾ ਰਿਹਾ ਹੈ ਜਸ਼ਨ

ਹਿਮਾਚਲ ਪ੍ਰਦੇਸ਼ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਜੱਦੀ ਪਿੰਡ ਹਮੀਰਪੁਰ ਦੇ ਨਦੌਣ ਵਿਖੇ ਜਸ਼ਨ ਮਨਾਏ ਜਾ ਰਹੇ ਹਨ। ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਕੁਮਾਰੀ ਨੇ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਅਤੇ ਪਾਰਟੀ ਹਾਈਕਮਾਂਡ ਦੀ ਧੰਨਵਾਦੀ ਹਾਂ। ਮੈਂ ਕੱਲ੍ਹ ਸ਼ਿਮਲਾ ਜਾਵਾਂਗੀ।


ਇਸ ਤੋਂ ਪਹਿਲਾਂ ਕਾਂਗਰਸ ਅਬਜ਼ਰਵਰ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸੂਬਾ ਇੰਚਾਰਜ ਰਾਜੀਵ ਸ਼ੁਕਲਾ, ਕਾਂਗਰਸ ਆਗੂ ਭੁਪਿੰਦਰ ਸਿੰਘ ਹੁੱਡਾ, ਸੂਬਾ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਅਤੇ ਮੁੱਖ ਮੰਤਰੀ ਵਜੋਂ ਨਾਮਜ਼ਦ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।

Published by:Shiv Kumar
First published:

Tags: BJP, Chief Minister, Congress, Himachal, Jai ram Thakur, Sukhwinder singh