ਜੈ ਸ੍ਰੀ ਰਾਮ ਦੇ ਨਾਅਰਿਆਂ ਤੋਂ ਗੁੱਸੇ ਹੋਈ ਮਮਤਾ ਬੈਨਰਜੀ, ਨਾਰਾਜ਼ ਹੋਕੇ ਪੀਐਮ ਸਾਹਮਣੇ ਬੋਲਣ ਤੋਂ ਕੀਤਾ ਮਨ੍ਹਾਂ

ਜੈ ਸ੍ਰੀ ਰਾਮ ਦੇ ਨਾਅਰਿਆਂ ਤੋਂ ਗੁੱਸੇ ਹੋਈ ਮਮਤਾ ਬੈਨਰਜੀ, ਨਾਰਾਜ਼ ਹੋਕੇ ਪੀਐਮ ਸਾਹਮਣੇ ਬੋਲਣ ਤੋਂ ਕੀਤਾ ਮਨ੍ਹਾਂ
ਸੀਐਮ ਮਮਤਾ ਬੈਨਰਜੀ ਨੇ ਇਸ ਨਾਅਰੇਬਾਜ਼ੀ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਸਰਕਾਰ ਦੇ ਪ੍ਰੋਗਰਾਮ ਦੀ ਵਿਚ ਕੁਝ ਮਾਣ ਹੋਣਾ ਚਾਹੀਦਾ ਹੈ। ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ।
- news18-Punjabi
- Last Updated: January 23, 2021, 6:43 PM IST
ਕੋਲਕਾਤਾ- ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125 ਵੀਂ ਜਨਮ ਦਿਵਸ ਦੇ ਮੌਕੇ 'ਤੇ ਆਯੋਜਿਤ ਇਕ ਸਮਾਗਮ 'ਚ ਜੈ ਸ਼੍ਰੀ ਰਾਮ ਦੇ ਨਾਅਰੇ ਲਗਾਏ ਗਏ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਟੇਜ 'ਤੇ ਬੋਲਦਿਆਂ ਹੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਖਾਸ ਗੱਲ ਨਾਅਰੇਬਾਜ਼ੀ ਤੋਂ ਨਾਰਾਜ਼ ਹੋ ਕੇ ਮਮਤਾ ਨੇ ਬੋਲਣ ਤੋਂ ਇਨਕਾਰ ਕਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਭੀੜ ਉੱਤੇ ਇੱਕ ਵਿਸ਼ੇਸ਼ ਪਾਰਟੀ ਹੋਣ ਦਾ ਦੋਸ਼ ਵੀ ਲਗਾਇਆ ਹੈ। ਇਹ ਸਮਾਗਮ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
ਸੀਐਮ ਮਮਤਾ ਬੈਨਰਜੀ ਨੇ ਇਸ ਨਾਅਰੇਬਾਜ਼ੀ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਸਰਕਾਰ ਦੇ ਪ੍ਰੋਗਰਾਮ ਦੀ ਵਿਚ ਕੁਝ ਮਾਣ ਹੋਣਾ ਚਾਹੀਦਾ ਹੈ। ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਬੁਲਾਉਣ ਤੋਂ ਬਾਅਦ ਅਪਮਾਨ ਕਰਨਾ ਤੁਹਾਨੂੰ ਸ਼ੋਭਾ ਨਹੀਂ ਦਿੰਦਾ। ਇਸਦੇ ਨਾਲ ਹੀ ਉਨ੍ਹਾਂ ਪ੍ਰੋਗਰਾਮ ਵਿੱਚ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਵਿਰੋਧ ਵਜੋਂ ਕੁਝ ਨਹੀਂ ਬੋਲਾਂਗੀ।
ਮਮਤਾ ਬੈਨਰਜੀ ਨੇ ਪੀਐਮ ਮੋਦੀ ਦੇ ਸਾਹਮਣੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਪ੍ਰੋਗਰਾਮ ਦੌਰਾਨ ਕਈ ਕਲਾਕਾਰਾਂ ਨੇ ਪੇਸ਼ਕਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਡਾਕ ਟਿਕਟ ਜਾਰੀ ਕੀਤੀ ਹੈ। ਸ਼ਨੀਵਾਰ ਨੂੰ ਕੋਲਕਾਤਾ ਵਿੱਚ ਬੋਸ ਦੇ ਜਨਮ ਦਿਵਸ ਮੌਕੇ 7 ਕਿਲੋਮੀਟਰ ਲੰਬੀ ਰੈਲੀ ਵੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਸੀਂ ਨੇਤਾ ਜੀ ਦਾ ਜਨਮਦਿਨ ਸਿਰਫ ਉਨ੍ਹਾਂ ਸਾਲਾਂ ਵਿੱਚ ਨਹੀਂ ਮਨਾਉਂਦੇ ਜਦੋਂ ਚੋਣਾਂ ਹੋਣੀਆਂ ਹੁੰਦੀਆਂ ਹਨ। ਅਸੀਂ ਉਨ੍ਹਾਂ ਦੀ 125 ਵੀਂ ਜਯੰਤੀ ਵੱਡੇ ਪੱਧਰ 'ਤੇ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਨੇਤਾ ਜੀ ਦੇਸ਼ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਵਿਚੋਂ ਇਕ ਸਨ। ਉਹ ਮਹਾਨ ਦਾਰਸ਼ਨਿਕ ਸੀ। ਬੈਨਰਜੀ ਨੇ ਟਵੀਟ ਰਾਹੀਂ ਬੋਸ ਅਤੇ ਉਨ੍ਹਾਂ ਦੀ ਆਜ਼ਾਦ ਹਿੰਦ ਫੌਜ਼ ਦੇ ਨਾਮ ‘ਤੇ ਕਈ ਵਿਕਾਸ ਕਾਰਜਾਂ ਦਾ ਐਲਾਨ ਵੀ ਕੀਤਾ ਹੈ।
ਸੀਐਮ ਮਮਤਾ ਬੈਨਰਜੀ ਨੇ ਇਸ ਨਾਅਰੇਬਾਜ਼ੀ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਸਰਕਾਰ ਦੇ ਪ੍ਰੋਗਰਾਮ ਦੀ ਵਿਚ ਕੁਝ ਮਾਣ ਹੋਣਾ ਚਾਹੀਦਾ ਹੈ। ਇਹ ਕੋਈ ਰਾਜਨੀਤਿਕ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਬੁਲਾਉਣ ਤੋਂ ਬਾਅਦ ਅਪਮਾਨ ਕਰਨਾ ਤੁਹਾਨੂੰ ਸ਼ੋਭਾ ਨਹੀਂ ਦਿੰਦਾ। ਇਸਦੇ ਨਾਲ ਹੀ ਉਨ੍ਹਾਂ ਪ੍ਰੋਗਰਾਮ ਵਿੱਚ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਵਿਰੋਧ ਵਜੋਂ ਕੁਝ ਨਹੀਂ ਬੋਲਾਂਗੀ।
ਮਮਤਾ ਬੈਨਰਜੀ ਨੇ ਪੀਐਮ ਮੋਦੀ ਦੇ ਸਾਹਮਣੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਪ੍ਰੋਗਰਾਮ ਦੌਰਾਨ ਕਈ ਕਲਾਕਾਰਾਂ ਨੇ ਪੇਸ਼ਕਾਰੀ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਡਾਕ ਟਿਕਟ ਜਾਰੀ ਕੀਤੀ ਹੈ। ਸ਼ਨੀਵਾਰ ਨੂੰ ਕੋਲਕਾਤਾ ਵਿੱਚ ਬੋਸ ਦੇ ਜਨਮ ਦਿਵਸ ਮੌਕੇ 7 ਕਿਲੋਮੀਟਰ ਲੰਬੀ ਰੈਲੀ ਵੀ ਕੀਤੀ ਗਈ ਸੀ। ਇਸ ਰੈਲੀ ਦੌਰਾਨ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਦੋਸ਼ ਲਗਾਏ।