Jammu-Kashmir: ਫੌਜ ਨੇ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਬੱਚਿਆਂ ਸਮੇਤ 60 ਦੀ ਜਾਨ ਬਚਾਈ- ਦੇਖੋ VIDEO ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਅਸ਼ਮੁਜੀ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਤੋਂ ਸਕੂਲੀ ਬੱਚਿਆਂ ਸਮੇਤ ਘੱਟੋ-ਘੱਟ 60 ਲੋਕਾਂ ਨੂੰ ਬਚਾਇਆ। ਤਾਜ਼ਾ ਰਿਪੋਰਟਾਂ ਮੁਤਾਬਕ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਸਮੇਤ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਕੁਲਗਾਮ ਜ਼ਿਲੇ ਦੇ ਅਸ਼ਮੁਜੀ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਇਲਾਕੇ 'ਚ ਲੁਕੇ ਅੱਤਵਾਦੀਆਂ ਨੇ ਜਵਾਨਾਂ 'ਤੇ ਗੋਲੀਬਾਰੀ ਕੀਤੀ, ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ, ਜਿਸ 'ਚ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਅਜੇ ਜਾਰੀ ਹੈ।
Published by: Ashish Sharma
First published: November 20, 2021, 18:26 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।