Home /News /national /

ਜੰਮੂ-ਕਸ਼ਮੀਰ: BSF ਨੇ ਘੁਸਪੈਠ ਦੀ ਕੋਸ਼ਿਸ਼ ਕਰਦਾ ਇੱਕ ਪਾਕਿਸਤਾਨੀ ਕੀਤਾ ਢੇਰ, ਇੱਕ ਗ੍ਰਿਫਤਾਰ

ਜੰਮੂ-ਕਸ਼ਮੀਰ: BSF ਨੇ ਘੁਸਪੈਠ ਦੀ ਕੋਸ਼ਿਸ਼ ਕਰਦਾ ਇੱਕ ਪਾਕਿਸਤਾਨੀ ਕੀਤਾ ਢੇਰ, ਇੱਕ ਗ੍ਰਿਫਤਾਰ

BSF killed Pakistani intruders in Jammu: ਬੀਐਸਐਫ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ਤੋਂ ਘੁਸਪੈਠ ਦੀ ਵੱਖਰੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ 'ਚ ਇਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਅਤੇ ਦੂਜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਤੜਕੇ ਜੰਮੂ ਦੇ ਅਰਨੀਆ ਸੈਕਟਰ ਅਤੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ।

ਹੋਰ ਪੜ੍ਹੋ ...
  • Share this:

ਜੰਮੂ: BSF killed Pakistani intruders in Jammu: ਬੀਐਸਐਫ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ਤੋਂ ਘੁਸਪੈਠ ਦੀ ਵੱਖਰੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ 'ਚ ਇਕ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ ਅਤੇ ਦੂਜੇ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੀਮਾ ਸੁਰੱਖਿਆ ਬਲ (BSF) ਦੇ ਬੁਲਾਰੇ ਨੇ ਦੱਸਿਆ ਕਿ ਚੌਕਸ ਜਵਾਨਾਂ ਨੇ ਤੜਕੇ ਜੰਮੂ ਦੇ ਅਰਨੀਆ ਸੈਕਟਰ ਅਤੇ ਸਾਂਬਾ ਜ਼ਿਲ੍ਹੇ ਦੇ ਰਾਮਗੜ੍ਹ ਸੈਕਟਰ ਵਿੱਚ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਅਰਨੀਆ ਸੈਕਟਰ ਦੀ ਜੱਬੋਵਾਲ ਬੀਐਸਐਫ ਚੌਕੀ ਨੇੜੇ ਕੁਝ ਸ਼ੱਕੀ ਹਿਲਜੁਲ ਦੇਖ ਕੇ ਬੀਐਸਐਫ ਜਵਾਨਾਂ ਨੇ ਫਾਇਰਿੰਗ ਕੀਤੀ। ਫਿਲਹਾਲ ਪੂਰੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਤੱਕ ਇੱਕ ਘੁਸਪੈਠੀਏ ਦੇ ਮਾਰੇ ਜਾਣ ਅਤੇ ਇੱਕ ਦੇ ਫੜੇ ਜਾਣ ਦੀ ਖ਼ਬਰ ਹੈ।

ਘਟਨਾ ਰਾਤ ਕਰੀਬ 2 ਵਜੇ ਵਾਪਰੀ

ਬੀਐਸਐਫ ਨੇ ਦੱਸਿਆ ਕਿ ਪਾਕਿਸਤਾਨ ਤੋਂ ਅੱਤਵਾਦੀਆਂ ਦਾ ਇੱਕ ਸਮੂਹ ਜੰਮੂ ਦੇ ਅਰਨੀਆ ਸੈਕਟਰ ਵਿੱਚ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਆਪਣੀ ਮੁਸਤੈਦੀ ਨਾਲ ਨਾਕਾਮ ਕਰ ਦਿੱਤਾ। ਇਹ ਘਟਨਾ ਰਾਤ ਕਰੀਬ 2 ਵਜੇ ਵਾਪਰੀ। ਜਦੋਂ ਸਰਹੱਦ ਪਾਰ ਤੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਤਾਂ ਪਾਕਿਸਤਾਨੀ ਰੇਂਜਰਾਂ ਨੇ ਬੀਐਸਐਫ ਦਾ ਧਿਆਨ ਭਟਕਾਉਣ ਲਈ ਕੁਝ ਰਾਉਂਡ ਫਾਇਰ ਵੀ ਕੀਤੇ। ਇਸ ਤੋਂ ਬਾਅਦ ਬੀਐਸਐਫ ਦੀ ਜਵਾਬੀ ਕਾਰਵਾਈ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਮਾਰਿਆ ਗਿਆ। ਜਿਸ ਦੀ ਲਾਸ਼ ਬੈਰੀਕੇਡ ਕੋਲ ਪਈ ਮਿਲੀ ਹੈ। ਆਸਪਾਸ ਦੇ ਇਲਾਕੇ 'ਚ ਬੀ.ਐੱਸ.ਐੱਫ ਦੀ ਤਲਾਸ਼ੀ ਜਾਰੀ ਹੈ।

ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਜਾਰੀ

ਜਦੋਂ ਕਿ ਬੀਐਸਐਫ ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਉਦੋਂ ਫੜ ਲਿਆ ਜਦੋਂ ਉਹ ਰਾਮਗੜ੍ਹ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਵਾੜ ਦੇ ਨੇੜੇ ਪਹੁੰਚਿਆ। ਬੀਐਸਐਫ ਨੇ ਦੱਸਿਆ ਕਿ ਗੇਟ ਖੋਲ੍ਹਣ ਤੋਂ ਬਾਅਦ ਉਸ ਨੂੰ ਭਾਰਤ ਵਾਲੇ ਪਾਸੇ ਦੀ ਵਾੜ ਦੇ ਅੰਦਰ ਲਿਆਂਦਾ ਗਿਆ। ਹੁਣ ਤੱਕ ਉਸ ਦੇ ਕਬਜ਼ੇ 'ਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਹੈ। ਦੋਵਾਂ ਸੈਕਟਰਾਂ ਦੇ ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਦੇ ਸਮੇਂ 'ਚ ਸਰਹੱਦ ਪਾਰ ਤੋਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ 'ਚ ਕਾਫੀ ਤੇਜ਼ੀ ਆਈ ਹੈ। ਰੱਖਿਆ ਸੂਤਰਾਂ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਸਰਦੀ ਦਾ ਮੌਸਮ ਨੇੜੇ ਆ ਰਿਹਾ ਹੈ, ਪਾਕਿਸਤਾਨ ਦੀਆਂ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਤੇਜ਼ ਹੋ ਜਾਣਗੀਆਂ।

Published by:Krishan Sharma
First published:

Tags: BSF, Jammu and kashmir, National news, Pakistan government, Terrorist