Home /News /national /

ਜੰਮੂ-ਕਸ਼ਮੀਰ ਵਿਚ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਬੱਸ, 11 ਸਵਾਰੀਆਂ ਦੀ ਮੌਤ

ਜੰਮੂ-ਕਸ਼ਮੀਰ ਵਿਚ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਬੱਸ, 11 ਸਵਾਰੀਆਂ ਦੀ ਮੌਤ

ਜੰਮੂ-ਕਸ਼ਮੀਰ ਵਿਚ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਬੱਸ, 11 ਸਵਾਰੀਆਂ ਦੀ ਮੌਤ

ਜੰਮੂ-ਕਸ਼ਮੀਰ ਵਿਚ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਬੱਸ, 11 ਸਵਾਰੀਆਂ ਦੀ ਮੌਤ

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਪੁੰਛ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਹੋਰ ਪੜ੍ਹੋ ...
  • Share this:

    ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਜ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪੁੰਛ ਦੇ ਸਵਜਿਆਨ ਇਲਾਕੇ ਵਿੱਚ ਅੱਜ ਤੜਕੇ ਇੱਕ ਮਿੰਨੀ ਬੱਸ ਖੱਡ ਵਿੱਚ ਡਿੱਗ ਗਈ। ਇਸ ਹਾਦਸੇ 'ਚ ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ।

    ਇਸ ਘਟਨਾ ਦੀ ਜਾਣਕਾਰੀ ਮੰਡੀ ਦੇ ਤਹਿਸੀਲਦਾਰ ਸ਼ਹਿਜ਼ਾਦ ਲਤੀਫ ਨੇ ਦਿੱਤੀ। ਇਸ ਦੇ ਨਾਲ ਹੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਉਪ ਰਾਜਪਾਲ ਨੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ ਹੈ।

    ਨਿਊਜ਼ ਏਜੰਸੀ ਏਐਨਆਈ ਮੁਤਾਬਕ ਸ਼ਹਿਜ਼ਾਦ ਲਤੀਫ਼ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਬਚਾਉਣ ਲਈ ਫ਼ੌਜ ਦਾ ਬਚਾਅ ਕਾਰਜ ਜਾਰੀ ਹੈ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਜ਼ਖਮੀਆਂ ਨੂੰ ਮੰਡੀ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

    ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਪੁੰਛ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਬਿਹਤਰ ਇਲਾਜ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

    Published by:Gurwinder Singh
    First published:

    Tags: Accident, Road accident