ਸ਼੍ਰੀਨਗਰ: ਜੰਮੂ-ਕਸ਼ਮੀਰ (Jammu-Kashmir) ਦੇ ਕੁਲਗਾਮ 'ਚ ਸਰਪੰਚ ਦੀ ਹੱਤਿਆ ਦੇ ਮਾਮਲੇ 'ਚ ਪੁਲਸ ਨੇ 3 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਅੱਤਵਾਦੀ ਹਿਜ਼ਬੁਲ ਮੁਜਾਹਿਦੀਨ (Hizbul Mujahideen) ਦੇ ਅੱਤਵਾਦੀ ਦੱਸੇ ਜਾ ਰਹੇ ਹਨ। ਉਹ ਸਰਪੰਚ ਸ਼ਬੀਰ ਅਹਿਮਦ ਮੀਰ ਦੇ ਕਤਲ ਵਿੱਚ ਸ਼ਾਮਲ ਸੀ। ਜੰਮੂ-ਕਸ਼ਮੀਰ ਪੁਲਿਸ (Jammu-Kashmir Police) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਨਿਊਜ਼ ਏਜੰਸੀ ਏਐਨਆਈ ਦੇ ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਤਿੰਨ ਅੱਤਵਾਦੀਆਂ (terrorist) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲ ਹੀ 'ਚ ਸਰਪੰਚ ਸ਼ਬੀਰ ਅਹਿਮਦ ਮੀਰ ਦੀ ਹੱਤਿਆ 'ਚ ਸ਼ਾਮਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 2 ਪਿਸਤੌਲਾਂ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅਪਰਾਧ ਵਿੱਚ ਵਰਤੇ ਗਏ ਵਾਹਨ ਵੀ ਜ਼ਬਤ ਕਰ ਲਏ ਗਏ ਹਨ। ਇਸ ਦੇ ਨਾਲ ਹੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਹਿਜ਼ਬੁਲ ਚੀਫ਼ ਕਮਾਂਡਰ ਫਾਰੂਕ ਨੱਲੀ ਦੇ ਨਿਰਦੇਸ਼ਾਂ 'ਤੇ ਹਿਜ਼ਬੁਲ ਮੁਜਾਹਿਦੀਨ ਦੇ ਅੱਤਵਾਦੀ ਮੁਸ਼ਤਾਕ ਯਤੂ ਨੇ ਸਰਪੰਚ ਦੀ ਹੱਤਿਆ ਕੀਤੀ ਸੀ।
ਸ਼ਬੀਰ ਅਹਿਮਦ ਮੀਰ ਨੂੰ 11 ਮਾਰਚ ਨੂੰ ਸ੍ਰੀਨਗਰ ਤੋਂ 70 ਕਿਲੋਮੀਟਰ ਦੂਰ ਕੁਲਗਾਮ ਸਥਿਤ ਉਨ੍ਹਾਂ ਦੇ ਘਰ 'ਤੇ ਅੱਤਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਕਸ਼ਮੀਰ ਘਾਟੀ ਵਿੱਚ ਪਿਛਲੇ 10 ਦਿਨਾਂ ਵਿੱਚ ਸਰਪੰਚ ਦੀ ਇਹ ਤੀਜੀ ਹੱਤਿਆ ਹੈ।
ਜੰਮੂ-ਕਸ਼ਮੀਰ ਪੁਲਸ ਮੁਤਾਬਕ ਸਰਪੰਚ ਨੂੰ ਸ਼੍ਰੀਨਗਰ ਦੇ ਇਕ ਸੁਰੱਖਿਅਤ ਹੋਟਲ 'ਚ ਰੱਖਿਆ ਗਿਆ ਸੀ ਪਰ ਉਹ ਪੁਲਸ ਕਰਮਚਾਰੀਆਂ ਨੂੰ ਬਿਨਾਂ ਦੱਸੇ ਘਰ ਚਲਾ ਗਿਆ ਅਤੇ ਅੱਤਵਾਦੀਆਂ ਨੇ ਉਸ ਨੂੰ ਮਾਰ ਦਿੱਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jammu and kashmir, Terrorism, Terrorist