ਸ਼੍ਰੀਨਗਰ: ਜੰਮੂ-ਕਸ਼ਮੀਰ (Jammu Kashmir) 'ਚ ਸੋਮਵਾਰ ਨੂੰ ਸ਼੍ਰੀਨਗਰ ਦੇ ਪੰਥ ਚੌਕ ਇਲਾਕੇ 'ਚ ਸੁਰੱਖਿਆ ਬਲਾਂ 'ਤੇ ਅੱਤਵਾਦੀ ਹਮਲੇ (Terrorist Attacks) ਦੀ ਖਬਰ ਸਾਹਮਣੇ ਆਈ ਹੈ। ਇਸ ਹਮਲੇ 'ਚ 2 ਜਵਾਨ ਸ਼ਹੀਦ ਹੋ ਗਏ ਹਨ, ਜਦਕਿ 12 ਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਮਲਾ ਸੁਰੱਖਿਆ ਬਲਾਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਹੋਇਆ। ਇਹ ਬੱਸ ਜੰਮੂ-ਕਸ਼ਮੀਰ ਦੀ 9ਵੀਂ ਬਟਾਲੀਅਨ ਦੇ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ ਅਤੇ ਅੱਤਵਾਦੀਆਂ ਦੀ ਭਾਲ ਜਾਰੀ ਹੈ।
ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ, “ਅੱਤਵਾਦੀਆਂ ਨੇ ਸ੍ਰੀਨਗਰ ਦੇ ਪੰਥਾ ਚੌਕ ਖੇਤਰ ਵਿੱਚ ਜ਼ੇਵਨ ਨੇੜੇ ਇੱਕ ਪੁਲਿਸ ਵਾਹਨ ਉੱਤੇ ਗੋਲੀਬਾਰੀ ਕੀਤੀ। ਹਮਲੇ 'ਚ 14 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀ ਕਰਮਚਾਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਲਾਕੇ ਨੂੰ ਘੇਰ ਲਿਆ ਗਿਆ ਹੈ।" ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪੁਲਿਸ ਮੁਲਾਜ਼ਮਾਂ ਵਿੱਚ ਇੱਕ ਏਐਸਆਈ ਅਤੇ ਇੱਕ ਸਿਲੈਕਸ਼ਨ ਗ੍ਰੇਡ ਕਾਂਸਟੇਬਲ ਸ਼ਾਮਲ ਹੈ।
ਜੈਸ਼ ਦਾ ਅੱਤਵਾਦੀ 12 ਦਸੰਬਰ ਨੂੰ ਹੀ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ
ਇਹ ਘਟਨਾ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਪੁਲਵਾਮਾ ਜ਼ਿਲੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਮਾਰਿਆ ਗਿਆ ਸੀ। ਦਰਅਸਲ, ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲੇ ਦੇ ਅਵੰਤੀਪੋਰਾ ਦੇ ਬੈਰਾਗਾਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ।
ਇਹ ਮੁਕਾਬਲਾ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਨਾਲ ਸ਼ੁਰੂ ਹੋਇਆ, ਜਿਸ ਵਿੱਚ ਜੈਸ਼-ਏ-ਮੁਹੰਮਦ ਨਾਲ ਸਬੰਧਤ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ ਪਛਾਣ ਬੜਗਾਮ ਦੇ ਰਹਿਣ ਵਾਲੇ ਸਮੀਰ ਅਹਿਮਦ ਤਾਂਤਰੇ ਵਜੋਂ ਹੋਈ ਸੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।