ਸ਼੍ਰੀਨਗਰ: Jammu Kashmir News: ਸ਼੍ਰੀਨਗਰ (Srinagar) 'ਚ ਸੁਰੱਖਿਆ ਕਰਮੀਆਂ ਅਤੇ ਅੱਤਵਾਦੀਆਂ (Terrorist) ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਸ ਆਪਰੇਸ਼ਨ 'ਚ ਹੁਣ ਤੱਕ ਇੱਕ ਅੱਤਵਾਦੀ ਮਾਰਿਆ ਗਿਆ ਹੈ। ਕਸ਼ਮੀਰ (Kashmir Police) ਦੇ ਪੁਲਿਸ ਇੰਸਪੈਕਟਰ ਜਨਰਲ (IGP) ਵਿਜੇ ਕੁਮਾਰ ਦੇ ਅਨੁਸਾਰ, ਕਾਰਵਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੀਆਰਪੀਐਫ (CRPF) ਜਵਾਨਾਂ 'ਤੇ ਹਮਲਾ ਕਰਨ ਵਾਲਾ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜਦਕਿ ਦੂਜੇ ਨੂੰ ਸੁਰੱਖਿਆ ਬਲਾਂ ਨੇ ਘੇਰ ਲਿਆ ਹੈ।
ਇੱਕ ਅਧਿਕਾਰੀ ਮੁਤਾਬਕ ਬਿਸ਼ੰਬਰ ਨਗਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਇਕ ਅੱਤਵਾਦੀ ਮਾਰਿਆ ਗਿਆ।
ਸੀਆਰਪੀਐਫ ਦਾ ਜਵਾਨ 4 ਅਪ੍ਰੈਲ ਨੂੰ ਸ਼ਹੀਦ ਹੋ ਗਿਆ ਸੀ
ਆਈਜੀਪੀ ਵਿਜੇ ਕੁਮਾਰ ਨੇ ਦੱਸਿਆ ਕਿ ਮਾਰਿਆ ਗਿਆ ਅੱਤਵਾਦੀ 4 ਅਪ੍ਰੈਲ ਨੂੰ ਸ਼੍ਰੀਨਗਰ ਦੇ ਮੈਸੂਮਾ ਇਲਾਕੇ 'ਚ ਹੋਏ ਹਮਲੇ 'ਚ ਸ਼ਾਮਲ ਸੀ, ਜਿਸ 'ਚ ਸੀਆਰਪੀਐੱਫ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ ਅਤੇ ਇੱਕ ਹੋਰ ਜ਼ਖਮੀ ਹੋ ਗਿਆ ਸੀ। ਆਈਜੀਪੀ ਨੇ ਟਵਿੱਟਰ 'ਤੇ ਕਿਹਾ, "ਸੀਆਰਪੀਐਫ ਜਵਾਨਾਂ 'ਤੇ ਹਾਲ ਹੀ ਵਿੱਚ ਹੋਏ ਹਮਲੇ ਵਿੱਚ ਸ਼ਾਮਲ ਇੱਕ ਅੱਤਵਾਦੀ ਸ੍ਰੀਨਗਰ ਵਿੱਚ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ, ਜਦੋਂ ਕਿ ਦੂਜੇ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।" ਮੁਕਾਬਲਾ ਜਾਰੀ ਹੈ।
ਅਨੰਤਨਾਗ ਵਿੱਚ ਵੀ ਐਨਕਾਊਂਟਰ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਸ਼ਿਰਹਾਮਾ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਮੂੰਹਤੋੜ ਜਵਾਬ ਦਿੱਤਾ ਗਿਆ ਅਤੇ ਕਾਰਵਾਈ ਮੁਕਾਬਲੇ 'ਚ ਬਦਲ ਗਈ। ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crpf, Encounter, Jammu and kashmir, Terror, Terrorism, Terrorist