ਜੰਮੂ-ਕਸ਼ਮੀਰ 'ਚ 2 ਮੁਕਾਬਲਿਆਂ 'ਚ 6 ਅੱਤਵਾਦੀ ਢੇਰ, ਇਕ ਪੁਲਿਸ ਮੁਲਾਜ਼ਮ ਜ਼ਖਮੀ

Jammu-Kashmir Encounter: ਕਸ਼ਮੀਰ ਪੁਲਿਸ ਦੇ ਆਈਜੀ ਦੇ ਹਵਾਲੇ ਨਾਲ ਕਿਹਾ ਕਿ ਅਨੰਤਨਾਗ ਅਤੇ ਕੁਲਗਾਮ ਵਿੱਚ ਵੱਖ-ਵੱਖ ਮੁਕਾਬਲੇ ਵਿੱਚ 6 ਅੱਤਵਾਦੀ ਮਾਰੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਮਾਰੇ ਗਏ ਅੱਤਵਾਦੀਆਂ 'ਚੋਂ 4 ਦੀ ਪਛਾਣ ਹੋ ਗਈ ਹੈ। ਇਨ੍ਹਾਂ 'ਚੋਂ ਦੋ ਪਾਕਿਸਤਾਨੀ ਨਾਗਰਿਕ ਸਨ। ਜਦਕਿ ਦੋ ਸਥਾਨਕ ਅੱਤਵਾਦੀ ਸਨ।

ਜੰਮੂ-ਕਸ਼ਮੀਰ 'ਚ 2 ਮੁਕਾਬਲਿਆਂ 'ਚ 6 ਅੱਤਵਾਦੀ ਢੇਰ, ਇਕ ਪੁਲਿਸ ਮੁਲਾਜ਼ਮ ਜ਼ਖਮੀ( ਸੰਕੇਤਕ ਤਸਵੀਰ-ਏਐਨਆਈ)

 • Share this:
  ਸ਼੍ਰੀਨਗਰ : ਜੰਮੂ-ਕਸ਼ਮੀਰ (Jammu-Kashmir) ਦੇ ਦੋ ਜ਼ਿਲਿਆਂ 'ਚ ਵੱਖ-ਵੱਖ ਮੁਕਾਬਲੇ ਦੌਰਾਨ ਪੁਲਸ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਅੱਤਵਾਦੀਆਂ ਖਿਲਾਫ ਇਸ ਕਾਰਵਾਈ 'ਚ ਇਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਇਆ ਹੈ। ਫਿਲਹਾਲ ਹਸਪਤਾਲ 'ਚ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਸ਼ਨੀਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਸ਼ੋਪੀਆਂ (Shopian) ਜ਼ਿਲੇ 'ਚ ਲਸ਼ਕਰ-ਏ-ਤੋਇਬਾ (LeT) ਨਾਲ ਸਬੰਧਤ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ।

  ਨਿਊਜ਼ ਏਜੰਸੀ ਏਐਨਆਈ ਨੇ ਕਸ਼ਮੀਰ ਪੁਲਿਸ ਦੇ ਆਈਜੀ ਦੇ ਹਵਾਲੇ ਨਾਲ ਕਿਹਾ ਕਿ ਅਨੰਤਨਾਗ ਅਤੇ ਕੁਲਗਾਮ ਵਿੱਚ ਵੱਖ-ਵੱਖ ਮੁਕਾਬਲੇ ਵਿੱਚ 6 ਅੱਤਵਾਦੀ ਮਾਰੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਮਾਰੇ ਗਏ ਅੱਤਵਾਦੀਆਂ 'ਚੋਂ 4 ਦੀ ਪਛਾਣ ਹੋ ਗਈ ਹੈ। ਇਨ੍ਹਾਂ 'ਚੋਂ ਦੋ ਪਾਕਿਸਤਾਨੀ ਨਾਗਰਿਕ ਸਨ। ਜਦਕਿ ਦੋ ਸਥਾਨਕ ਅੱਤਵਾਦੀ ਸਨ।

  ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਜ਼ਿਲਿਆਂ 'ਚ ਦੋ ਵੱਖ-ਵੱਖ ਅੱਤਵਾਦ ਵਿਰੋਧੀ ਮੁਹਿੰਮਾਂ ਚਲਾਈਆਂ ਗਈਆਂ। ਪੁਲਸ ਨੇ ਦੱਸਿਆ ਕਿ ਅਨੰਤਨਾਗ ਦੇ ਨੌਗਾਮ ਇਲਾਕੇ 'ਚ ਇਕ ਪੁਲਸ ਕਰਮਚਾਰੀ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਖਤਾ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਕੁਲਗਾਮ ਜ਼ਿਲ੍ਹੇ ਦੇ ਮਿਰਹਾਮਾ ਵਿਖੇ ਮੁੱਠਭੇੜ ਨੂੰ ਅੰਜਾਮ ਦਿੱਤਾ। ਇੱਥੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

  ਸ਼ੁਰੂ ਵਿੱਚ, ਕਸ਼ਮੀਰ ਜ਼ੋਨ ਪੁਲਿਸ ਨੇ ਇੱਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਇੱਕ ਅੱਤਵਾਦੀ ਮਾਰਿਆ ਗਿਆ ਹੈ। ਬਾਅਦ 'ਚ ਦੋ ਹੋਰ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ। ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਕਿਹਾ ਕਿ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ।

  ਜੰਮੂ-ਕਸ਼ਮੀਰ ਦੇ ਸ਼ੋਪੀਆਂ ਅਤੇ ਪੁਲਵਾਮਾ ਜ਼ਿਲਿਆਂ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਦੋ ਵੱਖ-ਵੱਖ ਮੁਕਾਬਲੇ 'ਚ ਚਾਰ ਅੱਤਵਾਦੀ ਮਾਰੇ ਗਏ। ਇਹ ਜਾਣਕਾਰੀ ਪੁਲਿਸ ਨੇ ਦਿੱਤੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ। ਉਸ ਨੂੰ ਆਤਮ ਸਮਰਪਣ ਕਰਨ ਦਾ ਪੂਰਾ ਮੌਕਾ ਦਿੱਤਾ ਗਿਆ। ਹਾਲਾਂਕਿ, ਅੱਤਵਾਦੀਆਂ ਨੇ ਇਸ ਤੋਂ ਇਨਕਾਰ ਕੀਤਾ ਅਤੇ ਸਾਂਝੀ ਤਲਾਸ਼ੀ ਦਲ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

  ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਕੋਲੋਂ ਦੋ ਏ ਕੇ ਰਾਈਫਲਾਂ, ਚਾਰ ਏ ਕੇ ਮੈਗਜ਼ੀਨ ਅਤੇ 32 ਗੋਲੀਆਂ ਅਤੇ ਹਥਿਆਰਾਂ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਜ਼ਿਲੇ ਦੇ ਤਰਾਲ ਖੇਤਰ ਦੇ ਹਰਦੁਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਇਕ ਹੋਰ ਮੁਕਾਬਲਾ ਹੋਇਆ। ਅਧਿਕਾਰੀ ਨੇ ਦੱਸਿਆ ਕਿ ਇਸ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।
  Published by:Sukhwinder Singh
  First published: