Home /News /national /

ਜੰਮੂ-ਕਸ਼ਮੀਰ : ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਇੱਕ ਕਿਲੋਮੀਟਰ ਦੇ ਘੇਰੇ 'ਚ ਰਾਤ ਦਾ ਕਰਫਿਊ

ਜੰਮੂ-ਕਸ਼ਮੀਰ : ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਇੱਕ ਕਿਲੋਮੀਟਰ ਦੇ ਘੇਰੇ 'ਚ ਰਾਤ ਦਾ ਕਰਫਿਊ

ਸਾਂਬਾ ਜ਼ਿਲ੍ਹੇ 'ਚ ਬਾਰਡਰ ਨਾਲ ਲੱਗਦੇ ਇੱਕ ਕਿਲੋਮੀਟਰ ਇਲਾਕੇ  'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ  ਕਰਫਿਊ

ਸਾਂਬਾ ਜ਼ਿਲ੍ਹੇ 'ਚ ਬਾਰਡਰ ਨਾਲ ਲੱਗਦੇ ਇੱਕ ਕਿਲੋਮੀਟਰ ਇਲਾਕੇ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕਰਫਿਊ

ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਇੱਕ ਕਿਲੋਮੀਟਰ ਦੇ ਘੇਰੇ 'ਚ ਅਧਿਕਾਰੀਆਂ ਦੇ ਵੱਲੋਂ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਦਰਅਸਲ ਇੱਥੇ ਬੀਐੱਸਐੱਫ ਦੇ ਜਵਾਨਾਂ ਦੀ ਪ੍ਰਭਾਵੀ ਪਕੜ ਨੂੰ ਯਕੀਨੀ ਬਣਾਉਣ ਲਈ ਕਰਫਿਊ ਲਗਾਇਆ ਗਿਆ ਹੈ। ਇਸ ਜਾਣਕਾਰੀ ਦਾ ਇੱਕ ਅਧਿਕਾਰਤ ਆਦੇਸ਼ ਤੋਂ ਪਤਾ ਲੱਗਿਆ ਹੈ। ਅਧਿਕਾਰਕ ਹੁਕਮਾਂ 'ਚ ਇਹ ਕਿਹਾ ਗਿਆ ਹੈ ਕਿ ਮੌਜੂਦਾ ਧੁੰਦ ਦੀ ਸਥਿਤੀ ਦੇ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਅਤੇ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

ਹੋਰ ਪੜ੍ਹੋ ...
  • Share this:

ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਨਾਲ ਲੱਗਦੇ ਇੱਕ ਕਿਲੋਮੀਟਰ ਦੇ ਘੇਰੇ 'ਚ ਅਧਿਕਾਰੀਆਂ ਦੇ ਵੱਲੋਂ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਦਰਅਸਲ ਇੱਥੇ ਬੀਐੱਸਐੱਫ ਦੇ ਜਵਾਨਾਂ ਦੀ ਪ੍ਰਭਾਵੀ ਪਕੜ ਨੂੰ ਯਕੀਨੀ ਬਣਾਉਣ ਲਈ ਕਰਫਿਊ ਲਗਾਇਆ ਗਿਆ ਹੈ। ਇਸ ਜਾਣਕਾਰੀ ਦਾ ਇੱਕ ਅਧਿਕਾਰਤ ਆਦੇਸ਼ ਤੋਂ ਪਤਾ ਲੱਗਿਆ ਹੈ। ਅਧਿਕਾਰਕ ਹੁਕਮਾਂ 'ਚ ਇਹ ਕਿਹਾ ਗਿਆ ਹੈ ਕਿ ਮੌਜੂਦਾ ਧੁੰਦ ਦੀ ਸਥਿਤੀ ਦੇ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਅਤੇ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਖ਼ਤਰੇ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

ਇਸ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਅਨੁਰਾਧਾ ਗੁਪਤਾ ਦੇ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ ਦੇ ਵਿੱਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਆਮ ਨਾਗਰਿਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।ਇਨ੍ਹਾਂ ਹੁਕਮਾਂ ਦੇ ਵਿੱਚ ਇਹ ਕਿਹਾ ਗਿਆ ਹੈ ਕਿ ਸਾਂਬਾ ਜ਼ਿਲ੍ਹੇ 'ਚ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਇੱਕ ਕਿਲੋਮੀਟਰ ਤੱਕ ਦੇ ਖੇਤਰ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਕੋਈ ਵਿਅਕਤੀ ਜਾਂ ਵਿਅਕਤੀਆਂ ਦਾ ਸਮੂਹ ਨਹੀਂ ਜਾਵੇਗਾ।

ਜ਼ਿਲ੍ਹਾ ਪੱਧਰੀ ਸਥਾਈ ਕਮੇਟੀ ਦੀ ਮੀਟਿੰਗ ਦੇ ਦੌਰਾਨ ਬੀਐੱਸਐੱਫ ਦੇ ਅਧਿਕਾਰੀਆਂ ਨੇ ਕੌਮਾਂਤਰੀ ਸਰਹੱਦ ਨਾਲ ਲੱਗਦੇ ਇੱਕ ਕਿਲੋਮੀਟਰ ਦੇ ਘੇਰੇ 'ਚ ਰਾਤ 9 ਵਜੇ ਤੋਂ ਸਵੇਰੇ 6 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦੀ ਗੱਲ ਕੀਤੀ ਤਾਂ ਜੋ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਜਵਾਨ ਆਪਣੀ ਡਿਊਟੀ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾ ਸਕਣ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਇਹ ਨਿਯਮ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹੇਗਾ।

Published by:Shiv Kumar
First published:

Tags: Curfew, Jammu and kashmir, LoC, Samba