
ਜੰਮੂ-ਕਸ਼ਮੀਰ: ਪੁਲਵਾਮਾ ਮੁਕਾਬਲੇ ‘ਚ ਲਸ਼ਕਰ ਕਮਾਂਡਰ ਸਣੇ 5 ਅੱਤਵਾਦੀ ਮਾਰੇ ਗਏ
ਸ੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀ ਮਾਰੇ ਗਏ, ਪਰ ਫੌਜ ਦੀ ਕਾਰਵਾਈ ਅਜੇ ਵੀ ਜਾਰੀ ਹੈ। ਕਸ਼ਮੀਰ ਦੇ ਇੰਸਪੈਕਟਰ ਜਨਰਲ (ਆਈਜੀ) ਵਿਜੇ ਕੁਮਾਰ ਨੇ ਇਹ ਜਾਣਕਾਰੀ ਦਿੱਤੀ। ਮੁਕਾਬਲੇ ਵਿਚ ਇਕ ਸੈਨਾ ਦਾ ਜਵਾਨ ਵੀ ਸ਼ਹੀਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਜ਼ਿਲ੍ਹਾ ਕਮਾਂਡਰ, ਨਿਸ਼ਾਜ ਲੋਨ ਅਤੇ ਇਕ ਪਾਕਿਸਤਾਨੀ ਅੱਤਵਾਦੀ ਪੁਲਵਾਮਾ ਵਿਚ ਚੱਲ ਰਹੇ ਮੁਕਾਬਲੇ ਵਿਚ ਮਾਰੇ ਗਏ। ਮੁਕਾਬਲੇ ਵਿਚ ਕੁੱਲ 5 ਅੱਤਵਾਦੀ ਮਾਰੇ ਗਏ ਹਨ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਰਾਜਪੁਰਾ ਦੇ ਹਾਜਿਨ ਪਿੰਡ ਵਿੱਚ ਇੱਕ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤੀ। ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਉਣੀ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਇਸ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ।
ਅਧਿਕਾਰੀ ਨੇ ਦੱਸਿਆ ਕਿ ਮੁਢਲੀ ਗੋਲੀਬਾਰੀ ਵਿਚ ਇਕ ਜਵਾਨ ਜ਼ਖਮੀ ਹੋ ਗਿਆ, ਜਿਸ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਵਾਧੂ ਫੋਰਸਾਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। (ਇਨਪੁਟ ਭਾਸ਼ਾ ਤੋਂ ਵੀ)
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।