Home /News /national /

ਜੰਮੂ: ਦੋ ਘਰਾਂ 'ਚੋਂ ਇੱਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ

ਜੰਮੂ: ਦੋ ਘਰਾਂ 'ਚੋਂ ਇੱਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ

ਜੰਮੂ: ਦੋ ਘਰਾਂ 'ਚੋਂ ਇੱਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ (Photo ANI)

ਜੰਮੂ: ਦੋ ਘਰਾਂ 'ਚੋਂ ਇੱਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ (Photo ANI)

ਜੰਮੂ-ਕਸ਼ਮੀਰ ਪੁਲਿਸ ਨੇ ਬੁੱਧਵਾਰ ਨੂੰ ਜੰਮੂ ਜ਼ਿਲ੍ਹੇ ਵਿੱਚ ਛੇ ਲਾਸ਼ਾਂ ਬਰਾਮਦ ਕੀਤੀਆਂ। ਘਰ ਦੇ ਅੰਦਰੋਂ ਭੇਤਭਰੀ ਹਾਲਤ 'ਚ ਲਾਸ਼ਾਂ ਮਿਲੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕਾਂ ਦੀ ਪਛਾਣ ਸਕੀਨਾ ਬੇਗਮ, ਉਸ ਦੀਆਂ ਦੋ ਬੇਟੀਆਂ ਨਸੀਮਾ ਅਖਤਰ ਅਤੇ ਰੁਬੀਨਾ ਬਾਨੋ, ਬੇਟੇ ਜ਼ਫਰ ਸਲੀਮ ਅਤੇ ਉਸ ਦੇ ਦੋ ਰਿਸ਼ਤੇਦਾਰ ਨੂਰ-ਉਲ-ਹਬੀਬ ਅਤੇ ਸਜਾਦ ਅਹਿਮਦ ਵਜੋਂ ਹੋਈ ਹੈ।

ਹੋਰ ਪੜ੍ਹੋ ...
 • Share this:

  ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਦੋ ਲਾਸ਼ਾਂ ਸਿਦਰਾ ਇਲਾਕੇ 'ਚ ਸਥਿਤ ਘਰ 'ਚੋਂ ਬਰਾਮਦ ਹੋਈਆਂ ਹਨ। ਜਦ ਕਿ ਜਦਕਿ ਦੂਜੇ ਘਰ 'ਚੋਂ ਚਾਰ ਹੋਰ ਲਾਸ਼ਾਂ ਮਿਲੀਆਂ ਹਨ।

  ਏਐੱਨਆਈ ਮੁਤਾਬਕ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਹੀ ਸਭ ਕੁਝ ਸਪੱਸ਼ਟ ਹੋਵੇਗਾ।

  ਸ਼ੋਪੀਆਂ 'ਚ ਮੰਗਲਵਾਰ ਨੂੰ ਪੰਡਤਾਂ 'ਤੇ ਹਮਲਾ ਹੋਇਆ ਸੀ
  ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਮੰਗਲਵਾਰ ਨੂੰ ਸੇਬ ਦੇ ਬਾਗ 'ਤੇ ਅੱਤਵਾਦੀਆਂ ਦੇ ਹਮਲੇ 'ਚ ਇਕ ਕਸ਼ਮੀਰੀ ਪੰਡਿਤ ਦੀ ਮੌਤ ਹੋ ਗਈ ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਖਬਰਾਂ ਮੁਤਾਬਕ ਅੱਤਵਾਦੀਆਂ ਨੇ ਸੇਬ ਦੇ ਬਾਗ 'ਚ ਕੰਮ ਕਰ ਰਹੇ ਲੋਕਾਂ 'ਤੇ ਗੋਲੀਬਾਰੀ ਕੀਤੀ। ਬਾਅਦ ਵਿੱਚ, ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਨਾਗਰਿਕ ਹਿੰਦੂ ਭਾਈਚਾਰੇ ਦੇ ਮੈਂਬਰ ਸਨ। ਮ੍ਰਿਤਕ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ। ਜਦਕਿ ਪਿੰਟੂ ਕੁਮਾਰ ਹਮਲੇ ਵਿੱਚ ਜ਼ਖ਼ਮੀ ਹੋ ਗਿਆ।

  ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਸ਼ੋਪੀਆਂ ਜ਼ਿਲ੍ਹੇ ਦੇ ਚੋਟੀਪੁਰਾ ਇਲਾਕੇ ਵਿੱਚ ਸੇਬ ਦੇ ਬਾਗ ਵਿੱਚ ਅੱਤਵਾਦੀਆਂ ਨੇ ਨਾਗਰਿਕਾਂ ਉੱਤੇ ਗੋਲੀਬਾਰੀ ਕੀਤੀ। ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਦੋਵੇਂ ਘੱਟ ਗਿਣਤੀ ਭਾਈਚਾਰੇ ਤੋਂ ਹਨ। ਇਸ ਦੇ ਨਾਲ ਹੀ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
  Published by:Gurwinder Singh
  First published:

  Tags: Crime news, Jammu and kashmir

  ਅਗਲੀ ਖਬਰ