Kishan Mahapanchyat: ਦਿੱਲੀ ਦੇ ਰਾਮਲੀਲਾ ਮੈਦਾਨ 'ਚ ਮਹਾਪੰਚਾਇਤ ਲਈ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਰਹੇ ਹਨ। ਕਿਸਾਨ ਆਪਣੇ ਨਿੱਜੀ ਵਾਹਨਾਂ ਅਤੇ ਬੱਸਾਂ ਵਿਚ ਸਵਾਰ ਹੋ ਕੇ ਦਿੱਲੀ ਦੇ ਰਾਮਲੀਲਾ ਮੈਦਾਨ ਵੱਲ ਰਵਾਨਾ ਹੋਏ ਹਨ।
ਹਰਿਆਣਾ ਅਤੇ ਦਿੱਲੀ ਦੇ ਟਿੱਕਰੀ ਬਾਰਡਰ ਉਤੇ ਵੀ ਵੱਡੀ ਗਿਣਤੀ 'ਚ ਪੁਲਿਸ ਬਲ ਅਤੇ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਨੂੰ ਰੋਕਣ ਤੋਂ ਬਾਅਦ ਪੁਲਿਸ ਮੁਲਾਜ਼ਮ ਉਨ੍ਹਾਂ ਦੇ ਵਾਹਨਾਂ ਦੇ ਨੰਬਰ ਨੋਟ ਕਰ ਰਹੇ ਹਨ। ਪੁੱਛਗਿੱਛ ਕਰਨ ਤੋਂ ਬਾਅਦ ਕਿਸਾਨਾਂ ਨੂੰ ਰਾਜਧਾਨੀ ਦਿੱਲੀ 'ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਟਿੱਕਰੀ ਸਰਹੱਦ ਰਾਜਧਾਨੀ ਦਿੱਲੀ ਦੀ ਉਹੀ ਸਰਹੱਦ ਹੈ, ਜਿੱਥੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੇ ਮੋਰਚਾ ਲਾਇਆ ਸੀ। ਜਦੋਂ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਅੰਦਰ ਨਹੀਂ ਜਾਣ ਦਿੱਤਾ ਤਾਂ ਕਿਸਾਨਾਂ ਨੇ ਟਰੈਕਟਰਾਂ ਵਿਚ ਹੀ ਆਪਣਾ ਟਿਕਾਣਾ ਬਣਾ ਲਿਆ ਸੀ। ਪਰ ਇਸ ਵਾਰ ਕਿਸਾਨ ਰਾਜਧਾਨੀ ਦਿੱਲੀ ਵੱਲ ਰੁਖ ਕਰ ਰਹੇ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੱਕ ਇੰਤਜ਼ਾਰ ਕਰਦੇ ਹਨ, ਪਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਇਸ ਲਈ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਜੁੜੇ ਕਿਸਾਨ ਰਾਜਧਾਨੀ ਦਿੱਲੀ ਵੱਲ ਮਾਰਚ (Kishan Mahapanchyat) ਕਰ ਰਹੇ ਹਨ।
ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਦਾ ਵੀ ਸਰਕਾਰ ਵੱਲੋਂ ਧਿਆਨ ਰੱਖਿਆ ਜਾਵੇਗਾ।
ਭਰੋਸੇ ਤੋਂ ਬਾਅਦ ਕਿਸਾਨ ਦਿੱਲੀ ਦਾ ਮੋਰਚਾ ਛੱਡ ਕੇ ਵਾਪਸ ਆਪਣੇ ਘਰਾਂ ਨੂੰ ਚਲੇ ਗਏ ਪਰ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮਹਾਂਪੰਚਾਇਤ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਹੀ ਹੈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਇਹ ਅੰਦੋਲਨ ਹੋਰ ਵੀ ਵੱਡਾ ਰੂਪ ਧਾਰਨ ਕਰ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੂਰ ਨਹੀਂ ਹੈ। ਉਹ ਸਵੇਰੇ ਘਰੋਂ ਨਿਕਲੇ ਸਨ ਅਤੇ ਹੁਣ ਦਿੱਲੀ ਪਹੁੰਚ ਗਏ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bharti Kisan Union, Farmer, Kisan andolan, Progressive Farmer, Punjab farmers, Samyukt kisan morcha