ਝਾਰਖੰਡ ਦੇ ਸਿੰਘਭੂਮ ਜ਼ਿਲ੍ਹੇ ਵਿਚ ਸਕੂਲ ਦੇ ਮੁੱਖ ਅਧਿਆਪਕ ਵੱਲੋਂ ਤਿਰੰਗੇ ਝੰਡੇ ਦੇ ਟੁੱਕੜੇ ਕਰਨ ਅਤੇ ਇਸ ਨਾਲ ਜਮਾਤ ਵਿਚ ਕੁਰਸੀ, ਮੇਜ ਅਤੇ ਬਲੈਕਬੋਰਡ ਸਾਫ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਥਾਨਕ ਲੋਕਾਂ ਦੇ ਵਿਰੋਧ ਮਗਰੋਂ ਪੁਲਿਸ ਨੇ ਮੁੱਖ ਅਧਿਆਪਕ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁਲਜ਼ਮ ਦੀ ਪਛਾਣ ਸ਼ਫਕ ਇਕਬਾਲ ਵਜੋਂ ਹੋਈ ਹੈ। ਉਹ ਘਾਟਸ਼ਿਲਾ ਵਿਚ ਬੋਰਡ ਮਿਡਲ ਸਕੂਲ ਦਾ ਮੁੱਖ ਅਧਿਆਪਕ ਹੈ। ਇਸ ਘਟਨਾ ਦੀ ਸੂਚਨਾ ਮਿਲਣ ਮਗਰੋਂ ਵੱਡੀ ਗਿਣਤੀ ਲੋਕਾਂ ਨੇ ਸਕੂਲ ਨੂੰ ਬੰਦ ਕਰ ਦਿੱਤਾ।
ਸਿੱਖਿਆ ਵਿਭਾਗ ਨੇ ਤਿਰੰਗੇ ਦਾ ਅਪਮਾਨ ਕਰਨ ਦੇ ਦੋਸ਼ ਹੇਠ ਮੁੱਖ ਅਧਿਆਪਕ ਨੂੰ ਬਰਖ਼ਾਸਤ ਕਰ ਦਿੱਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ, ਮੁੱਖ ਅਧਿਆਪਕ ਨੇ ਜਮਾਤ ਨੂੰ ਪੜ੍ਹਾਉਂਦੇ ਸਮੇਂ ਇਸ ਘਟਨਾ ਨੂੰ ਅੰਜਾਮ ਦਿੱਤਾ।
ਬੱਚਿਆਂ ਵੱਲੋਂ ਇਸ ਸਬੰਧੀ ਜਾਣਕਾਰੀ ਆਪਣੇ ਮਾਪਿਆਂ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਸਕੂਲ ਵਿੱਚ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jharkhand