Home /News /national /

ਕਨ੍ਹੱਈਆ ਕੁਮਾਰ ਖਿਲਾਫ ਚੱਲੇਗਾ ਦੇਸ਼ਧ੍ਰੋਹ ਦਾ ਕੇਸ

ਕਨ੍ਹੱਈਆ ਕੁਮਾਰ ਖਿਲਾਫ ਚੱਲੇਗਾ ਦੇਸ਼ਧ੍ਰੋਹ ਦਾ ਕੇਸ

  • Share this:

ਦਿੱਲੀ ਸਰਕਾਰ ਨੇ ਪੁਲਿਸ ਨੂੰ ਜੇਐੱਨਯੂ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਤੇ ਹੋਰਨਾਂ ਖ਼ਿਲਾਫ਼ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ 14 ਜਨਵਰੀ ਨੂੰ ਕਨ੍ਹੱਈਆ ਕੁਮਾਰ ਸਮੇਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਉਮਰ ਖ਼ਾਲਿਦ ਅਤੇ ਅਨਿਬਰਨ ਭੱਟਾਚਾਰੀਆ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ।

ਪੁਲੀਸ ਨੇ ਕਿਹਾ ਸੀ ਕਿ ਇਨ੍ਹਾਂ ਨੇ 9 ਫਰਵਰੀ 2016 ਨੂੰ ਕਾਲਜ ਕੈਂਪਸ ’ਚ ਹੋਏ ਸਮਾਗਮ ਵਿੱਚ ਦੇਸ਼ ਵਿਰੋਧੀ ਨਾਅਰੇਬਾਜ਼ੀ ਕੀਤੀ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਦਿੱਲੀ ਸਰਕਾਰ ਵੱਲੋਂ ਕਨ੍ਹੱਈਆ ਕੁਮਾਰ ਤੇ ਹੋਰਨਾ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲ ਗਈ ਹੈ।

ਐਡੀਸ਼ਨਲ ਚੀਫ ਮੈਟਰੋਪੌਲੀਟਨ ਮੈਜਿਸਟ੍ਰੇਟ ਪੁਰਸ਼ੋਤਮ ਪਾਠਕ ਨੇ ਦਿੱਲੀ ਪੁਲਿਸ ਨੂੰ ਸਰਕਾਰ ਨੂੰ ਇਸ ਸਬੰਧੀ ਮੁੜ ਜਾਣੂ ਕਰਵਾਉਣ ਲਈ ਆਖਿਆ।

Published by:Gurwinder Singh
First published:

Tags: Delhi, Delhi Violence, Kanhaiya, Kumar