Home /News /national /

ਸੀਐਮ ਸਿਟੀ ਕਰਨਾਲ ਵਿਚ ਸਕੂਲਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨੀ ਨਾਅਰੇ

ਸੀਐਮ ਸਿਟੀ ਕਰਨਾਲ ਵਿਚ ਸਕੂਲਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨੀ ਨਾਅਰੇ

ਸੀਐਮ ਸਿਟੀ ਕਰਨਾਲ ਵਿਚ ਸਕੂਲਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨੀ ਨਾਅਰੇ

ਸੀਐਮ ਸਿਟੀ ਕਰਨਾਲ ਵਿਚ ਸਕੂਲਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨੀ ਨਾਅਰੇ

ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤੀ ਵੀਡੀਓ ਵਿੱਚ ਹਰਿਆਣਾ ਦੇ ਸੀਐਮ ਅਤੇ ਗ੍ਰਹਿ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ 26 ਜਨਵਰੀ ਨੂੰ ਹਰਿਆਣਾ ਖਾਲਿਸਤਾਨੀ ਰਾਏਸ਼ੁਮਾਰੀ ਵਿੱਚ ਵੋਟ ਕਰੇਗਾ। ਪੰਨੂ ਨੇ ਕਿਹਾ ਹੈ ਕਿ 26 ਜਨਵਰੀ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਨੂੰ ਨਾ ਰੋਕਣਾ, ਨਹੀਂ ਤਾਂ ਗੋਲੀਆਂ ਦੀ ਆਵਾਜ਼ ਅਤੇ ਨਿਸ਼ਾਨ ਯਾਦ ਆਉਣਗੇ।

ਹੋਰ ਪੜ੍ਹੋ ...
 • Share this:
  ਹਰਿਆਣਾ ਦੇ ਕਰਨਾਲ ਜ਼ਿਲ੍ਹੇ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਅਣਪਛਾਤੇ ਲੋਕਾਂ ਨੇ 2 ਸਿੱਖਿਆ ਸੰਸਥਾਵਾਂ ਦੇ ਬਾਹਰ 'ਹਰਿਆਣਾ ਬਣੇਗਾ ਖਾਲਿਸਤਾਨ' ਦੇ ਨਾਅਰੇ ਲਿਖੇ। ਇਹ ਨਾਅਰੇ ਖਾਲਿਸਤਾਨ ਪੱਖੀ ਲੋਕਾਂ ਦੀ ਤਰਫੋਂ ਲਿਖੇ ਗਏ ਸਨ। ਹਾਲਾਂਕਿ ਬਾਅਦ ਵਿੱਚ ਪੁਲਿਸ ਵੱਲੋਂ ਸਪਰੇਅ ਕਰਕੇ ਇਨ੍ਹਾਂ ਨਾਅਰਿਆਂ ਨੂੰ ਹਟਾ ਦਿੱਤਾ ਗਿਆ।

  ਦੂਜੇ ਪਾਸੇ ਕਰਨਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਟੀਮਾਂ ਨੇ ਹੁਣ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਰਨਾਲ ਦੇ ਐੱਸਪੀ ਗੰਗਾਰਾਮ ਪੁਨੀਆ ਨੇ ਮਾਮਲੇ ਦੀ ਜਾਣਕਾਰੀ ਦਿੱਤੀ।

  ਦੱਸ ਦਈਏ ਕਿ ਗੁਰਪਤਵੰਤ ਸਿੰਘ ਪੰਨੂ ਵੱਲੋਂ ਸ਼ਹਿਰ ਦੇ ਦਿਆਲ ਸਿੰਘ ਕਾਲਜ ਅਤੇ ਕਰਨਾਲ ਦੇ ਡੀਏਵੀ ਸਕੂਲ ਦੀ ਕੰਧ 'ਤੇ ਲਿਖੇ ਖਾਲਿਸਤਾਨੀ ਨਾਅਰੇ ਦੇ ਸਬੰਧ ਵਿੱਚ ਇੱਕ ਵੀਡੀਓ ਵੀ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਸ ਨੇ ਕੰਧਾਂ 'ਤੇ ਲਿਖੇ ਸਲੋਗਨ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਸੈਕਟਰ-14 'ਚ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰਨ ਦੀ ਗੱਲ ਕਹੀ ਗਈ ਹੈ।

  ਦੂਜੇ ਪਾਸੇ ਕਰਨਾਲ ਦੇ ਐੱਸਪੀ ਗੰਗਾਰਾਮ ਪੂਨੀਆ ਦਾ ਕਹਿਣਾ ਹੈ ਕਿ ਸ਼ਹਿਰ ਦੇ ਦਿਆਲ ਸਿੰਘ ਕਾਲਜ ਅਤੇ ਡੀਏਵੀ ਸਕੂਲ ਦੀ ਕੰਧ 'ਤੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਮੌਕੇ 'ਤੇ ਜਾ ਕੇ ਜਾਂਚ ਕੀਤੀ ਅਤੇ ਥਾਣਾ ਸਿਵਲ ਲਾਈਨ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਆਈਏ ਦੀਆਂ ਟੀਮਾਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀਆਂ ਹਨ।

  ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੇ ਜਾਰੀ ਕੀਤੀ ਵੀਡੀਓ ਵਿੱਚ ਹਰਿਆਣਾ ਦੇ ਸੀਐਮ ਅਤੇ ਗ੍ਰਹਿ ਮੰਤਰੀ ਨੂੰ ਚਿਤਾਵਨੀ ਦਿੱਤੀ ਹੈ ਕਿ 26 ਜਨਵਰੀ ਨੂੰ ਹਰਿਆਣਾ ਖਾਲਿਸਤਾਨੀ ਰਾਏਸ਼ੁਮਾਰੀ ਵਿੱਚ ਵੋਟ ਕਰੇਗਾ। ਪੰਨੂ ਨੇ ਕਿਹਾ ਹੈ ਕਿ 26 ਜਨਵਰੀ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਲਈ ਵੋਟਿੰਗ ਨੂੰ ਨਾ ਰੋਕਣਾ, ਨਹੀਂ ਤਾਂ ਗੋਲੀਆਂ ਦੀ ਆਵਾਜ਼ ਅਤੇ ਨਿਸ਼ਾਨ ਯਾਦ ਆਉਣਗੇ।
  Published by:Gurwinder Singh
  First published:

  Tags: Khalistani

  ਅਗਲੀ ਖਬਰ