ਹਰਿਆਣਾ ਦੇ ਸੋਨੀਪਤ ਸਥਿਤ ਧਾਨਕ ਬਸਤੀ ਤੋਂ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਨਿਰਮਾਣ ਅਧੀਨ ਗਲੀ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਦੇ ਮੇਨਹੋਲ ਨੂੰ ਲੈ ਕੇ ਦੋ ਧਿਰਾਂ ਵਿੱਚ ਝਗੜਾ ਹੋ ਗਿਆ ਅਤੇ ਇਸ ਝਗੜੇ ਵਿੱਚ ਇੱਕ ਔਰਤ ਦੀ ਜਾਨ ਚਲੀ ਗਈ।
ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸੋਨੀਪਤ ਦੀ ਧਾਨਕ ਬਸਤੀ ਦੀ ਰਹਿਣ ਵਾਲੀ ਸਾਵਿਤਰੀ ਕਰਵਾ ਚੌਥ ਦੀਆਂ ਤਿਆਰੀਆਂ ਲਈ ਸਾਮਾਨ ਲੈਣ ਜਾ ਰਹੀ ਸੀ।
ਇਸੇ ਧਾਨਕ ਬਸਤੀ ਵਿੱਚ ਗਲੀ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਗਲੀ ਵਿੱਚੋਂ ਗੰਦੇ ਪਾਣੀ ਦੀ ਸੀਵਰ ਦੀ ਪਾਈਪ ਲਾਈਨ ਵਿਛਾਈ ਜਾ ਰਹੀ ਹੈ ਅਤੇ ਇਸ ਪਾਈਪ ਲਾਈਨ ਦਾ ਮੇਨਹੋਲ ਬਣਾਇਆ ਜਾ ਰਿਹਾ ਹੈ, ਜਿਸ ਨਾਲ ਸਾਵਿਤਰੀ ਦੇ ਗੁਆਂਢ ਵਿੱਚ ਰਹਿੰਦੇ ਅੰਕਿਤ ਦੇ ਪਰਿਵਾਰ ਨੂੰ ਇਤਰਾਜ਼ ਸੀ।
ਅੰਕਿਤ ਅਤੇ ਸਾਵਿਤਰੀ ਦੇ ਪਰਿਵਾਰ ਵਿੱਚ ਪਿਛਲੇ ਦਿਨੀਂ ਵੀ ਇਸ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਅੰਕਿਤ ਦੇ ਪਰਿਵਾਰਕ ਮੈਂਬਰਾਂ ਨੇ ਸਾਵਿਤਰੀ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ ਅਤੇ ਅੰਕਿਤ ਨੇ ਸਾਵਿਤਰੀ 'ਤੇ ਆਪਣੀ ਛੱਤ ਤੋਂ ਇੱਟ ਮਾਰ ਦਿੱਤੀ, ਜਿਸ ਤੋਂ ਬਾਅਦ ਸਾਵਿਤਰੀ ਦੇ ਸਿਰ 'ਤੇ ਸੱਟ ਲੱਗ ਗਈ ਅਤੇ ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਇੰਚਾਰਜ ਅਤੇ ਡੀ.ਐੱਸ.ਪੀ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Karwa chauth