ਕਠੂਆ ਬਲਾਤਕਾਰ ਮਾਮਲਾ: ਬੱਚੀ ਦੇ ਪਿਤਾ ਦੀ ਸੁਪਰੀਮ ਕੋਰਟ 'ਚ ਗੁਹਾਰ, 2 ਵਜੇ ਸੁਣਵਾਈ


Updated: April 16, 2018, 1:27 PM IST
ਕਠੂਆ ਬਲਾਤਕਾਰ ਮਾਮਲਾ: ਬੱਚੀ ਦੇ ਪਿਤਾ ਦੀ ਸੁਪਰੀਮ ਕੋਰਟ 'ਚ ਗੁਹਾਰ, 2 ਵਜੇ ਸੁਣਵਾਈ

Updated: April 16, 2018, 1:27 PM IST
ਕਠੂਆ ਵਿੱਚ ਅੱਠ ਸਾਲ ਦੀ ਬੱਚੀ ਨਾਲ ਹੋਏ ਸਮੂਹਿਕ ਰੇਪ ਅਤੇ ਫਿਰ ਹੱਤਿਆ ਦੇ ਮਾਮਲੇ ਵਿੱਚ ਬੱਚੀ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਗੁਹਾਰ ਲਾਈ ਹੈ। ਪੀੜਤ ਮ੍ਰਿਤਕ ਬੱਚੀ ਦੇ ਪਿਤਾ ਨੇ ਸੁਪਰੀਮ ਕੋਰਟ ਵਿੱਚ ਸੁਰੱਖਿਆ ਦੀ ਮੰਗ ਕਰਦੇ ਹੋਏ ਮਾਮਲੇ ਨੂੰ ਬਾਹਰ ਤਬਾਦਲਾ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਮਾਮਲੇ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਅੱਜ ਦੁਪਹਿਰ 2 ਵਜੇ ਸੁਣਵਾਈ ਕਰੇਗਾ।

ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱਠ ਸਾਲ ਦੀ ਬੱਚੀ ਦੇ ਗੈਂਗਰੇਪ ਤੋਂ ਹੱਤਿਆ ਕਰਨ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਗ਼ੁੱਸਾ ਹੈ। ਜੰਮੂ ਕਸ਼ਮੀਰ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਸੋਮਵਾਰ ਨੂੰ ਮੁੱਖ ਨਿਆਇਕ ਮੈਜਿਸਟ੍ਰੇਟ ਦੀ ਅਦਾਲਤ ਵਿੱਚ 15 ਪੇਜ ਦੀ ਚਾਰਜ ਸ਼ੀਟ ਦਾਖਲ ਕੀਤੀ ਹੈ। ਇਸ ਵਿੱਚ ਬਕਰਵਾਲ ਭਾਈਚਾਰੇ ਦੀ ਬੱਚੀ ਦੇ ਅਗਵਾ, ਬਲਾਤਕਾਰ ਅਤੇ ਉਸ ਦੀ ਹੱਤਿਆ ਨੂੰ ਲੈ ਕੇ ਰੌਂਗਟੇ ਖੜ੍ਹੇ ਕਰ ਦੇਣ ਵਾਲੇ ਖ਼ੁਲਾਸੇ ਹੋਏ ਹਨ।

ਇਲਜ਼ਾਮ ਹੈ ਕਿ ਅੱਠ ਸਾਲ ਦੀ ਬੱਚੀ ਨੂੰ ਜਨਵਰੀ ਵਿੱਚ ਇੱਕ ਹਫ਼ਤੇ ਤੱਕ ਕਠੂਆ ਜ਼ਿਲ੍ਹੇ ਦੇ ਇੱਕ ਪਿੰਡ ਦੇ ਮੰਦਰ ਵਿੱਚ ਬੰਧਕ ਬਣਾ ਕੇ ਰੱਖਿਆ ਗਿਆ ਸੀ ਅਤੇ ਉਸ ਨੂੰ ਨਸ਼ੀਲਾ ਪਦਾਰਥ ਦੇ ਕੇ ਉਸ ਦੇ ਨਾਲ ਬਾਰ-ਬਾਰ ਬਲਾਤਕਾਰ ਕੀਤਾ ਗਿਆ ਅਤੇ ਬਾਦ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਸੀ।
First published: April 16, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ