ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ਵਿੱਚ ਕੇਜਰੀਵਾਲ ਨੇ ਪੀਐੱਮ ਮੋਦੀ ਕੋਲੋਂ ਇਹ ਮੰਗ ਕੀਤੀ ਹੈ ਕਿ ਭਾਰਤੀ ਕਰੰਸੀ 'ਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਾਲ ਗਣੇਸ਼ ਅਤੇ ਲਕਸ਼ਮੀ ਦੀ ਤਸਵੀਰ ਲਗਾਈ ਜਾਵੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਸਵੇਰੇ ਟਵੀਟ ਕਰਕੇ ਚਿੱਠੀ ਦੇ ਬਾਰੇ ਜਾਣਕਾਰੀ ਦਿੱਤੀ ਹੈ।
मैंने प्रधानमंत्री जी को पत्र लिखकर 130 करोड़ भारतवासियों की ओर से निवेदन किया है कि भारतीय करेंसी पर महात्मा गांधी जी के साथ-साथ लक्ष्मी गणेश जी की तस्वीर भी लगाई जाए। pic.twitter.com/OFQPIbNhfu
— Arvind Kejriwal (@ArvindKejriwal) October 28, 2022
ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੀਤੀ ਇਹ ਮੰਗ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ ਮੈਂ 130 ਕਰੋੜ ਭਾਰਤੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਨੂੰ ਚਿੱਠੀ ਲਿਖ ਕੇ ਇਹ ਬੇਨਤੀ ਕੀਤੀ ਹੈ ਕਿ ਭਾਰਤ ਦੀ ਕਰੰਸੀ 'ਤੇ ਮਹਾਤਮਾ ਗਾਂਧੀ ਜੀ ਦੇ ਨਾਲ-ਨਾਲ ਲਕਸ਼ਮੀ ਅਤੇ ਗਣੇਸ਼ ਜੀ ਦੀ ਤਸਵੀਰ ਲਗਾਈ ਜਾਵੇ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਵੀ ਇਹ ਹੀ ਮੰਗ ਕੀਤੀ ਸੀ। ਉਨ੍ਹਾਂ ਨੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਹੀ ਮੰਗ ਦੁਹਰਾਈ ਹੈ।
ਕੇਜਰੀਵਾਲ ਨੇ ਦਿੱਤਾ ਸੀ ਇੰਡੋਨੇਸ਼ੀਆ ਦਾ ਹਵਾਲਾ
ਦਰਅਸਲ ਬੁੱਧਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਅਸੀਂ ਸਾਰੇ ਯਤਨ ਕਰਦੇ ਹਾਂ, ਪਰ ਉਹ ਉਦੋਂ ਹੀ ਸਫਲ ਹੁੰਦੇ ਹਨ ਜਦੋਂ ਸਾਡੇ 'ਤੇ ਦੇਵੀ-ਦੇਵਤਿਆਂ ਦਾ ਆਸ਼ੀਰਵਾਦ ਸਾਨੂੰ ਪ੍ਰਾਪਤ ਹੁੰਦਾ ਹੈ। ਇੰਨਾ ਹੀ ਨਹੀਂ ਕੇਜਰੀਵਾਲ ਨੇ ਇਸ ਦੇ ਨਾਲ ਹੀ ਇਹ ਵੀ ਦਲੀਲ ਦਿੱਤੀ ਕਿ ਇੰਡੋਨੇਸ਼ੀਆ ਵਿੱਚ 85 ਫੀਸਦੀ ਆਬਾਦੀ ਮੁਸਲਿਮ ਹੈ ਅਤੇ ਦੋ ਫੀਸਦੀ ਤੋਂ ਘੱਟ ਹਿੰਦੂ ਹਨ ਪਰ ਉਨ੍ਹਾਂ ਦੇ ਨੋਟ ਵਿੱਚ ਗਣੇਸ਼ ਦੀ ਤਸਵੀਰ ਛਪੀ ਹੋਈ ਹੈ।ਪ੍ਰੈੱਸ ਕਾਨਫਰੰਸ 'ਚ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤੀ ਕਰੰਸੀ ਦੇ ਇੱਕ ਪਾਸੇ ਗਾਂਧੀ ਜੀ ਦੀ ਤਸਵੀਰ ਪਹਿਲਾਂ ਦੀ ਤਰ੍ਹਾਂ ਹੀ ਬਣੀ ਰਹੇ ਅਤੇ ਦੂਜੇ ਪਾਸੇ ਲਕਸ਼ਮੀ-ਗਣੇਸ਼ ਜੀ ਦੀ ਤਸਵੀਰ ਵੀ ਲਗਾਈ ਜਾਵੇ ਇਸ ਦੇ ਨਾਲ ਪੂਰੇ ਦੇਸ਼ ਨੂੰ ਉਨ੍ਹਾਂ ਦਾ ਆਸ਼ੀਰਵਾਦ ਮਿਲਦਾ ਰਹੇਗਾ।
ਅਰਵਿੰਦ ਕੇਜਰੀਵਾਲ ਨੇ ਦਿੱਤੀ ਇਹ ਦਲੀਲ
ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ਉੱਤੇ ਮਹਤਤਮਾ ਗਾਂਧੀ ਜੀ ਨਾਲ ਲਕਸ਼ਮੀ ਅਤੇ ਗਣੇਸ਼ ਦੀ ਤਸਵੀਰ ਲਗਾਉਣ ਦੀ ਦਲੀਲ ਦਿੰਦਿਆਂ ਇਹ ਕਿਹਾ ਸੀ ਕਿ ਜਦੋਂ ਮੁਸਲਿਮ ਦੇਸ਼ ਇੰਡੋਨੇਸ਼ੀਆ ਵਿੱਚ ਅਜਿਹਾ ਹੋ ਸਕਦਾ ਹੈ ਤਾਂ ਭਾਰਤ ਵਿੱਚ ਅਜਿਹਾ ਕਿਉਂ ਨਹੀਂ ਹੋ ਸਕਦਾ?
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arvind Kejriwal, Currency, Mahatma Gandhi, Narendra modi, Notes, PM Modi