ਕਿਸਾਨ ਆਗੂਆਂ ਨਾਲ ਕੱਲ੍ਹ ਮੀਟਿੰਗ ਕਰਨਗੇ ਕੇਜਰੀਵਾਲ, ਤੈਅ ਹੋਵੇਗੀ ਅੱਗੇ ਦੀ ਰਣਨੀਤੀ!
ਕਿਸਾਨ ਆਗੂਆਂ ਨਾਲ ਕੱਲ੍ਹ ਮੀਟਿੰਗ ਕਰਨਗੇ ਕੇਜਰੀਵਾਲ, ਤੈਅ ਹੋਵੇਗੀ ਅੱਗੇ ਦੀ ਰਣਨੀਤੀ! (ਫਾਇਲ ਫੋਟੋ)
- news18-Punjabi
- Last Updated: February 20, 2021, 1:19 PM IST
ਤਿੰਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਨਾਲ ਖੜ੍ਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਦਿੱਲੀ ਵਿਧਾਨ ਸਭਾ ਵਿੱਚ ਕਿਸਾਨ ਨੇਤਾਵਾਂ ਨਾਲ ਇੱਕ ਅਹਿਮ ਬੈਠਕ ਬੁਲਾਈ ਹੈ।
ਦਿੱਲੀ ਵਿਧਾਨ ਸਭਾ ਵਿਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਾਲ ਹੀ, ਤਿੰਨ ਖੇਤੀਬਾੜੀ ਕਾਨੂੰਨਾਂ ਬਾਰੇ ਆਮ ਆਦਮੀ ਪਾਰਟੀ ਦੀ ਅਗਾਂਹ ਦੀ ਰਣਨੀਤੀ ਕੀ ਹੋਵੇਗੀ, ਇਸ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਦਿੱਲੀ ਵਿਧਾਨ ਸਭਾ ਵਿਚ ਸੱਦੀ ਗਈ ਬੈਠਕ ਵਿਚ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮਾਮਲਿਆਂ ਨੂੰ ਸ਼ਾਮਲ ਕਰ ਇਸ ਉਤੇ ਅੱਗੇ ਦੀ ਰਣਨੀਤ ਤਿਆਰ ਕਰਨ ਲਈ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਿਸਾਨਾਂ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਜਾ ਸਕਦੇ ਹਨ।
ਦੱਸ ਦਈਏ ਕਿ ਕਿਸਾਨ ਲੰਬੇ ਸਮੇਂ ਤੋਂ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਤਿੰਨੇ ਸਰਹੱਦਾਂ 'ਤੇ ਡਟੇ ਹੋਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਰਹੇ ਹਨ। ਇਸੇ ਕਾਰਨ, ਅੰਦੋਲਨਕਾਰੀ ਕਿਸਾਨਾਂ ਨੂੰ ਕੇਜਰੀਵਾਲ ਸਰਕਾਰ ਦੀ ਤਰਫੋਂ ਪ੍ਰਦਰਸ਼ਨ ਸਥਾਨ 'ਤੇ ਸਹੂਲਤਾਂ ਦਿੱਤੀਆਂ ਗਈਆਂ ਹਨ।