ਅਕਸਰ ਲੋਕ ਘਰ ਵਿੱਚ ਕੁਝ ਬਣਾਉਣ ਲਈ ਯੂਟਿਊਬ 'ਤੇ ਵੀਡੀਓ ਦੇਖਦੇ ਹਨ, ਪਰ ਕਿਸੇ ਨੇ ਇਹ ਨਹੀਂ ਸੋਚਿਆ ਹੋਵੇਗਾ ਕਿ ਯੂਟਿਊਬ ਦੀ ਵਰਤੋਂ ਸ਼ਰਾਬ ਬਣਾਉਣ ਲਈ ਵੀ ਕੀਤੀ ਜਾ ਸਕਦੀ ਹੈ।
ਮਾਮਲਾ ਕੇਰਲ ਦੇ ਤਿਰੂਵਨੰਤਪੁਰਮ ਦਾ ਹੈ, ਜਿੱਥੇ ਇਕ 12 ਸਾਲਾ ਲੜਕੇ ਨੇ ਯੂਟਿਊਬ 'ਤੇ ਇਕ ਵੀਡੀਓ ਦੇਖਣ ਤੋਂ ਬਾਅਦ ਅੰਗੂਰਾਂ ਤੋਂ ਵਾਈਨ ਬਣਾ ਕੇ ਆਪਣੇ ਇਕ ਜਮਾਤੀ ਨੂੰ ਪਿਆ ਦਿੱਤੀ। ਸ਼ਰਾਬ ਪੀਣ ਤੋਂ ਬਾਅਦ ਉਨ੍ਹਾਂ ਨੂੰ ਬੇਚੈਨੀ ਅਤੇ ਉਲਟੀਆਂ ਆਉਣ ਲੱਗੀਆਂ। ਇਸ ਤੋਂ ਬਾਅਦ ਉਸ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੀ ਹੈ ਅਤੇ ਪੁਲਿਸ ਨੇ ਮਿਲੀ ਸੂਚਨਾ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਪੀਣ ਵਾਲੇ ਲੜਕੇ ਨੂੰ ਬਾਅਦ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਅਤੇ ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਮਾਂ ਨੂੰ ਪਤਾ ਸੀ ਕਿ ਬੇਟਾ ਸ਼ਰਾਬ ਬਣਾਉਣ ਵਿੱਚ ਹੱਥ ਅਜ਼ਮਾ ਰਿਹਾ ਹੈ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਲੜਕੇ ਨੇ ਮੰਨਿਆ ਕਿ ਉਸ ਨੇ ਆਪਣੇ ਮਾਤਾ-ਪਿਤਾ ਦੁਆਰਾ ਖਰੀਦੇ ਅੰਗੂਰਾਂ ਦੀ ਵਰਤੋਂ ਕਰਕੇ ਸ਼ਰਾਬ ਬਣਾਈ ਸੀ। ਲੜਕੇ ਨੇ ਦੱਸਿਆ ਕਿ ਉਸ ਨੇ ਸ਼ਰਾਬ ਬਣਾਉਣ ਲਈ ਸਪਿਰਿਟ ਜਾਂ ਹੋਰ ਕਿਸੇ ਕਿਸਮ ਦੀ ਅਲਕੋਹਲ ਦੀ ਵਰਤੋਂ ਨਹੀਂ ਕੀਤੀ ਸੀ।
ਯੂਟਿਊਬ 'ਤੇ ਦਿਖਾਈ ਗਈ ਵੀਡੀਓ ਮੁਤਾਬਕ ਸ਼ਰਾਬ ਬਣਾਉਣ ਤੋਂ ਬਾਅਦ ਉਸ ਨੇ ਇਸ ਨੂੰ ਬੋਤਲ 'ਚ ਭਰ ਕੇ ਜ਼ਮੀਨ ਹੇਠਾਂ ਦੱਬ ਦਿੱਤਾ। ਪੁਲਿਸ ਮੁਤਾਬਕ ਲੜਕੇ ਦੀ ਮਾਂ ਨੂੰ ਪਤਾ ਸੀ ਕਿ ਉਹ ਸ਼ਰਾਬ ਬਣਾਉਣ ਵਿੱਚ ਹੱਥ ਅਜ਼ਮਾ ਰਿਹਾ ਸੀ। ਪਰ ਉਸ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ।
ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਬੋਤਲ 'ਚੋਂ ਸ਼ਰਾਬ ਦੇ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤੇ ਹਨ। ਅਧਿਕਾਰੀ ਨੇ ਦੱਸਿਆ ਕਿ ਸ਼ਰਾਬ ਵਿੱਚ ਸਪਿਰਿਟ ਜਾਂ ਹੋਰ ਕਿਸੇ ਕਿਸਮ ਦੀ ਮਿਲਾਵਟ ਦੀ ਜਾਂਚ ਕੀਤੀ ਜਾ ਰਹੀ ਹੈ।
ਜੇਕਰ ਇਹ ਸਾਬਤ ਹੋ ਜਾਂਦਾ ਹੈ ਕਿ ਸ਼ਰਾਬ ਵਿੱਚ ਸਪਿਰਿਟ ਜਾਂ ਕਿਸੇ ਹੋਰ ਕਿਸਮ ਦੇ ਅਲਕੋਹਲ ਦੀ ਵਰਤੋਂ ਕੀਤੀ ਗਈ ਹੈ, ਤਾਂ ਸਾਨੂੰ ਜੁਵੇਨਾਈਲ ਜਸਟਿਸ ਐਕਟ ਤਹਿਤ ਕੇਸ ਦਰਜ ਕਰਨਾ ਹੋਵੇਗਾ। ਪੁਲਿਸ ਨੇ ਲੜਕੇ ਦੇ ਮਾਤਾ-ਪਿਤਾ ਅਤੇ ਸਕੂਲ ਪ੍ਰਬੰਧਕਾਂ ਨੂੰ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਬਾਰੇ ਸੂਚਿਤ ਕਰ ਦਿੱਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Illegal liquor, Illegal Liquor sale by soup venodrs mohali bus stand, Liquor, Liquor stores