ਹਰਿਆਣਾ 'ਚ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਅਤੇ ਜਜਪਾ ਦੇ ਦੁਸ਼ਯੰਤ ਚੌਟਾਲਾ ਨੇ ਉੱਪ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਸਹੁੰ ਚੁੱਕ ਸਮਾਗਮ ਚੰਡੀਗੜ੍ਹ ਸਥਿਤ ਰਾਜ ਭਵਨ ਵਿਚ ਹੋਇਆ। ਮਨੋਹਰ ਲਾਲ ਖੱਟਰ ਦੀ ਅਗਵਾਈ 'ਚ ਭਾਜਪਾ ਲਗਾਤਾਰ ਦੂਜੀ ਵਾਰ ਸੱਤਾ ਵਿਚ ਆਈ ਹੈ। ਰਾਜ ਭਵਨ 'ਚ ਦੀਵਾਲੀ ਦੇ ਮੌਕੇ 'ਤੇ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਤੇ ਦੁਸ਼ਯੰਤ ਚੌਟਾਲਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੁੱਜੇ।
ਸੂਬੇ ਵਿਚ ਭਾਰਤੀ ਜਨਤਾ ਪਾਰਟੀ ਨੇ ਜਨਨਾਇਕ ਜਨਤਾ ਪਾਰਟੀ (ਜਜਪਾ) ਨਾਲ ਮਿਲ ਕੇ ਸਰਕਾਰ ਬਣਾਈ ਹੈ। ਭਾਜਪਾ ਦੇ 40 ਵਿਧਾਇਕਾਂ ਤੋਂ ਇਲਾਵਾ ਜਜਪਾ ਦੇ 10 ਅਤੇ ਸੱਤ ਆਜ਼ਾਦ ਵਿਧਾਇਕਾਂ ਦੇ ਨਾਲ ਆਉਣ ਨਾਲ ਇਹ ਗਿਣਤੀ 57 ਹੋ ਗਈ ਹੈ। ਜ਼ਿਕਰਯੋਗ ਹੈ ਕਿ 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਕੋਈ ਵੀ ਪਾਰਟੀ ਬਹੁਮਤ ਦੇ ਅੰਕੜੇ ਨੂੰ ਨਹੀਂ ਛੂਹ ਸਕੀ।
ਭਾਜਪਾ ਨੂੰ 40 ਸੀਟਾਂ ਮਿਲੀਆਂ। ਦੁਸ਼ਯੰਤ ਚੌਟਾਲਾ ਚੌਟਾਲਾ ਦੀ ਪਾਰਟੀ ਜਜਪਾ ਨੂੰ 10, ਕਾਂਗਰਸ ਨੂੰ 31 ਸੀਟਾਂ 'ਤੇ ਜਿੱਤ ਹਾਸਲ ਹੋਈ। ਭਾਜਪਾ ਨੇ ਜਜਪਾ ਅਤੇ 7 ਆਜ਼ਾਦ ਵਿਧਾਇਕਾਂ ਨਾਲ ਮਿਲ ਕੇ ਸਰਕਾਰ ਬਣਾਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।