UN ਨੇ ਹਰਿਆਣਾ ਦੇ ਪਿੰਡ ਵਿਚੋਂ ਇਕ ਲੱਖ ਲੋਕਾਂ ਦੇ ਉਜਾੜੇ ਨੂੰ ਰੋਕਣ ਲਈ ਕਿਹਾ

News18 Punjabi | News18 Punjab
Updated: July 17, 2021, 8:36 AM IST
share image
UN ਨੇ ਹਰਿਆਣਾ ਦੇ ਪਿੰਡ ਵਿਚੋਂ ਇਕ ਲੱਖ ਲੋਕਾਂ ਦੇ ਉਜਾੜੇ ਨੂੰ ਰੋਕਣ ਲਈ ਕਿਹਾ
UN ਨੇ ਹਰਿਆਣਾ ਦੇ ਪਿੰਡ ਵਿਚੋਂ ਇਕ ਲੱਖ ਲੋਕਾਂ ਦੇ ਉਜਾੜੇ ਨੂੰ ਰੋਕਣ ਲਈ ਕਿਹਾ

  • Share this:
  • Facebook share img
  • Twitter share img
  • Linkedin share img
ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਭਾਰਤ ਨੂੰ ਹਰਿਆਣਾ ਦੇ ਫਰੀਦਾਬਾਦ ਦੇ ਖੋਰੀ ਗਾਓਂ ਵਿਚੋਂ ਲਗਪਗ ਇੱਕ ਲੱਖ ਲੋਕਾਂ ਨੂੰ ਕੱਢਣ ਤੋਂ ਰੋਕਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਖਾਸਕਰ ਕਰੋਨਾ ਮਹਾਮਾਰੀ ਦੌਰਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਰੱਖਣਾ ਹੋਰ ਵੀ ਅਹਿਮ ਹੈ ਤੇ ਨਾਲ ਹੀ ਲੋਕਾਂ ਨੂੰ ਬੇਦਖ਼ਲ ਕਰਨ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਨੂੰ ‘ਬੇਹੱਦ ਚਿੰਤਾਜਨਕ’ ਕਰਾਰ ਦਿੱਤਾ।

ਪਿੰਡ ਵਿਚੋਂ ਇੱਕ ਲੱਖ ਲੋਕਾਂ, ਜਿਨ੍ਹਾਂ ਵਿੱਚ 20 ਹਜ਼ਾਰ ਬੱਚੇ ਵੀ ਸ਼ਾਮਲ ਹਨ, ਨੂੰ ਪਿੰਡ ’ਚੋਂ ਕੱਢਣ ਦੀ ਪ੍ਰਕਿਰਿਆ ਇਸੇ ਹਫ਼ਤੇ ਸ਼ੁਰੂ ਹੋਈ ਹੈ। ਯੂਐੱਨ ਮਨੁੱਖੀ ਅਧਿਕਾਰ ਮਾਹਿਰਾਂ ਨੇ ਇੱਕ ਬਿਆਨ ’ਚ ਕਿਹਾ, ‘ਅਸੀਂ ਭਾਰਤ ਸਰਕਾਰ ਨੂੰ ਉਸ ਦੇ ਆਪਣੇ ਕਾਨੂੰਨਾਂ ਅਤੇ 2022 ਤੱਕ ਸਾਰਿਆਂ ਲਈ ਘਰ ਮੁਹੱਈਆ ਕਰਵਾਉਣ ਦੇ ਆਪਣੇ ਟੀਚੇ ਦਾ ਸਨਮਾਨ ਕਰਨ ਤੋਂ ਇਲਾਵਾ ਇੱਕ ਲੱਖ ਲੋਕਾਂ, ਜਿਨ੍ਹਾਂ ਵਿੱਚੋਂ ਬਹੁਤੇ ਘੱਟਗਿਣਤੀ ਅਤੇ ਹਾਸ਼ੀਆਗਤ ਭਾਈਚਾਰਿਆਂ ਨਾਲ ਸਬੰਧਤ ਹਨ, ਲਈ ਘਰ ਮੁਹੱਈਆ ਕਰਵਾਉਣ ਦੀ ਅਪੀਲ ਕਰਦੇ ਹਾਂ। ਮਹਾਮਾਰੀ ਦੌਰਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਰੱਖਣਾ ਹੋਰ ਵੀ ਅਹਿਮ ਹੈ।’

ਦੱਸ ਦਈਏ ਕਿ ਪਿਛਲੇ ਮਹੀਨੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਅਤੇ ਫਰੀਦਾਬਾਦ ਮਿਉਂਸਪਲ ਕਾਰਪੋਰੇਸ਼ਨ ਨੂੰ ਖੋਰੀ ਗਾਓਂ ਨੇੜੇ ਅਰਾਵਲੀ ਜੰਗਲਾਤ ਇਲਾਕੇ ਵਿੱਚੋਂ ਸਾਰੇ ਨਾਜਾਇਜ਼ ਕਬਜ਼ੇ, ਜਿਸ ਵਿੱਚ ਲੱਗਪਗ 10 ਹਜ਼ਾਰ ਰਿਹਾਇਸ਼ੀ ਉਸਾਰੀਆਂ ਵੀ ਸ਼ਾਮਲ ਹਨ, ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਮਾਹਰਾਂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਲਗਾਈ ਗਈ ਤਾਲਾਬੰਦੀ ਕਾਰਨ ਬਸਤੀਆਂ ਦੇ ਵਸਨੀਕਾਂ ਦਾ ਗੁਜ਼ਾਰਾ ਤੋਰਨਾ ਮੁਸ਼ਕਲ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਘਰਾਂ ਤੋਂ ਬਾਹਰ ਕੱਢੇ ਜਾਣ ਦੀ ਧਮਕੀ ਦੇ ਨਤੀਜੇ ਵਜੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਹਨ।

ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰਾਂ ਦੇ ਹਾਈ ਕਮਿਸ਼ਨਰ ਦੇ ਦਫਤਰ ਦੁਆਰਾ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਣੀ ਅਤੇ ਬਿਜਲੀ ਦੀ ਕਈ ਹਫਤੇ ਪਹਿਲਾਂ ਕਟੌਤੀ ਕੀਤੀ ਗਈ ਸੀ ਅਤੇ ਮਨੁੱਖੀ ਅਧਿਕਾਰਾਂ ਦੇ ਬਚਾਅ ਕਰਨ ਵਾਲੇ ਅਤੇ ਪ੍ਰਦਰਸ਼ਨਕਾਰੀ ਵਸਨੀਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੁੱਟਿਆ ਵੀ ਗਿਆ ਸੀ ਅਤੇ ਮਨਮਰਜ਼ੀ ਨਾਲ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।”

ਉਨ੍ਹਾਂ ਕਿਹਾ ਕਿ ਖਾਸਕਰ ਕਰੋਨਾ ਮਹਾਮਾਰੀ ਦੌਰਾਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਰੱਖਣਾ ਹੋਰ ਵੀ ਅਹਿਮ ਹੈ ਤੇ ਨਾਲ ਹੀ ਲੋਕਾਂ ਨੂੰ ਬੇਦਖ਼ਲ ਕਰਨ ਸਬੰਧੀ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਨੂੰ ‘ਬੇਹੱਦ ਚਿੰਤਾਜਨਕ’ ਕਰਾਰ ਦਿੱਤਾ।
Published by: Gurwinder Singh
First published: July 17, 2021, 8:34 AM IST
ਹੋਰ ਪੜ੍ਹੋ
ਅਗਲੀ ਖ਼ਬਰ