ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ 'ਟਰੈਕਟਰ ਕਿਸਾਨ ਪਰੇਡ' ਦਾ ਐਲਾਨ

News18 Punjabi | News18 Punjab
Updated: January 2, 2021, 3:27 PM IST
share image
ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ 'ਟਰੈਕਟਰ ਕਿਸਾਨ ਪਰੇਡ' ਦਾ ਐਲਾਨ
ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਚ 'ਟਰੈਕਟਰ ਕਿਸਾਨ ਪਰੇਡ' ਦਾ ਐਲਾਨ

  • Share this:
  • Facebook share img
  • Twitter share img
  • Linkedin share img
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਸਰਕਾਰ ਨੂੰ ਨਵੀਂ ਚਿਤਾਵਨੀ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜੇ 4 ਜਨਵਰੀ ਨੂੰ ਸਰਕਾਰ ਨਾਲ ਗੱਲਬਾਤ ਸਫਲ ਨਾ ਰਹੀ ਤਾਂ ਉਹ ਆਉਣ ਵਾਲੀ 26 ਜਨਵਰੀ (ਗਣਤੰਤਰ ਦਿਵਸ) ਮੌਕੇ ਇਕ ਟਰੈਕਟਰ ਰੈਲੀ ਕੱਢਣਗੇ।

ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਕੋਲ ਵਿਰੋਧ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਅਗਲੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਇਆ ਤਾਂ ਉਹ ਹਰਿਆਣਾ ਦੇ ਪੈਟਰੋਲ ਪੰਪਾਂ ਅਤੇ ਮਾਲਾਂ ਨੂੰ ਬੰਦ ਕਰ ਦੇਣਗੇ।


ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ 23 ਜਨਵਰੀ ਨੂੰ ਅਸੀਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਕਰਾਂਗੇ ਅਤੇ ਜੇਕਰ ਸਰਕਾਰ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਇਆ ਤਾਂ 26 ਜਨਵਰੀ ਨੂੰ ਦਿੱਲੀ ਵਿਚ 'ਟਰੈਕਟਰ ਕਿਸਾਨ ਪਰੇਡ' ਆਯੋਜਿਤ ਕੀਤੀ ਜਾਵੇਗੀ।

ਕਿਸਾਨਾਂ ਨੇ ਅੱਜ ਕਿਹਾ ਹੈ ਕਿ ਉਹ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਸ਼ਾਂਤਮਈ ਰਹਿਣਗੇ ਪਰ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਇਥੇ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸ ਦੌਰਾਨ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ ਕਿਸਾਨ ਪਰੇਡ ਦਾ ਨਾਮ ਦਿੱਤਾ ਗਿਆ ਹੈ। ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਇਹ ਕੋਰਾ ਝੂਠ ਹੈ ਕਿ ਸਰਕਾਰ ਨੇ ਕਿਸਾਨਾਂ ਦੀਆਂ 50 ਫ਼ੀਸਦ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।
Published by: Gurwinder Singh
First published: January 2, 2021, 3:23 PM IST
ਹੋਰ ਪੜ੍ਹੋ
ਅਗਲੀ ਖ਼ਬਰ