• Home
 • »
 • News
 • »
 • national
 • »
 • KISAN ANDOLAN NOW WHAT ARE THOSE 6 DEMANDS ABOUT WHICH FARMERS ARE ADAMANT

ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਖੁੱਲ੍ਹੇ ਪੱਤਰ ਵਿਚ ਉਠਾਏ ਇਹ ਮਸਲੇ...

ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਖੁੱਲ੍ਹੇ ਪੱਤਰ ਵਿਚ ਉਠਾਏ ਇਹ ਮਸਲੇ...(ਫਾਇਲ ਫੋਟੋ)

ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਖੁੱਲ੍ਹੇ ਪੱਤਰ ਵਿਚ ਉਠਾਏ ਇਹ ਮਸਲੇ...(ਫਾਇਲ ਫੋਟੋ)

 • Share this:
  ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਹੁਣ ਕਿਸਾਨ ਆਪਣੀਆਂ 6 ਨੁਕਾਤੀ ਮੰਗਾਂ 'ਤੇ ਅੜੇ ਹੋਏ ਹਨ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਖੁੱਲ੍ਹਾ ਖ਼ਤ ਜਾਰੀ ਕਰਕੇ ਕਿਹਾ ਗਿਆ ਕਿ ਸਿਰਫ਼ ਤਿੰਨੋਂ ਖੇਤੀ ਕਾਨੂੰਨ ਰੱਦ ਕਰਨਾ ਹੀ ਇਸ ਅੰਦੋਲਨ ਦੀ ਮੰਗ ਨਹੀਂ ਹੈ ਸਗੋਂ ਹੋਰ ਅਹਿਮ ਮੰਗਾਂ ਵੀ ਹਨ।

  ਕਿਸਾਨ ਮੋਰਚੇ ਨੇ ਜੂਨ 2021 ਤੋਂ ਲੈ ਕੇ ਹੁਣ ਤੱਕ ਸੈਂਕੜੇ ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ ਕਰਨ, ਲਖੀਮਪੁਰ ਖੀਰੀ ਦੇ ਕਿਸਾਨ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣ ਵਰਗੇ ਮੁੱਦੇ ਵੀ ਉਠਾਏ ਹਨ।

  ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ’ਚ ਲਿਖਿਆ ਹੈ, ‘ਦੇਸ਼ ਦੇ ਕਰੋੜਾਂ ਕਿਸਾਨਾਂ ਨੇ 19 ਨਵੰਬਰ ਦੀ ਸਵੇਰ ਨੂੰ ਰਾਸ਼ਟਰ ਦੇ ਨਾਮ ਤੁਹਾਡਾ ਸੰਦੇਸ਼ ਸੁਣਿਆ। ਗਿਆਰਾਂ ਦੌਰ ਦੀ ਗੱਲਬਾਤ ਤੋਂ ਬਾਅਦ ਵੀ ਤੁਸੀਂ ਦੁਵੱਲੇ ਹੱਲ ਦੀ ਬਜਾਏ ਇਕਪਾਸੜ ਘੋਸ਼ਣਾ ਦਾ ਰਾਹ ਚੁਣਿਆ, ਪਰ ਸਾਨੂੰ ਖੁਸ਼ੀ ਹੈ ਕਿ ਤੁਸੀਂ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਅਸੀਂ ਇਸ ਐਲਾਨ ਦਾ ਸਵਾਗਤ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਤੁਹਾਡੀ ਸਰਕਾਰ ਇਸ ਵਾਅਦੇ ਨੂੰ ਜਲਦੀ ਤੋਂ ਜਲਦੀ ਪੂਰਾ ਕਰੇਗੀ।’

  ਮੋਰਚੇ ਨੇ ਸਰਕਾਰ ਨਾਲ ਮੀਟਿੰਗਾਂ ਦੇ ਦੌਰ ਦੌਰਾਨ ਉਠਾਈਆਂ ਤਿੰਨ ਮੰਗਾਂ ਦਾ ਜ਼ਿਕਰ ਕੀਤਾ, ‘ਖੇਤੀ ਲਾਗਤ ’ਤੇ (ਸੀ2+50 ਫ਼ੀਸਦ) ਆਧਾਰਿਤ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਬਿਜਲੀ ਸੋਧ ਬਿੱਲ 2020/2021 ਨੂੰ ਵਾਪਸ ਲਿਆ ਜਾਵੇ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਐਕਟ, 2021 ਇਨ ਨੈਸ਼ਨਲ ਕੈਪੀਟਲ ਰਿਜਨ ਤੇ ਇਸ ਨਾਲ ਸਬੰਧਤ ਖੇਤਰਾਂ ਵਿੱਚ ਕਿਸਾਨਾਂ ਨੂੰ ਧਾਰਾ 15 ਰਾਹੀਂ ਸਜ਼ਾ ਦੀ ਗੁੰਜਾਇਸ਼ ਦੁਬਾਰਾ ਕਿਸਾਨਾਂ ਨੂੰ ਦਿੱਤੀ ਗਈ ਹੈ।’

  ਉਨ੍ਹਾਂ ਸਰਕਾਰ ਦੁਆਰਾ ਪ੍ਰਸਤਾਵਿਤ ‘ਬਿਜਲੀ ਸੋਧ ਬਿੱਲ’ ਦੇ ਖਰੜੇ ਨੂੰ ਵਾਪਸ ਲੈਣ ਲਈ ਕਿਹਾ ਹੈ। ਚਿੱਠੀ ਮੁਤਾਬਕ ਕਿਸਾਨਾਂ ਨੂੰ ਆਸ ਸੀ ਕਿ ਇਸ ਇਤਿਹਾਸਕ ਅੰਦੋਲਨ ਨਾਲ ਨਾ ਸਿਰਫ਼ ਤਿੰਨੋਂ ਕਾਨੂੰਨਾਂ ਨੂੰ ਟਾਲਿਆ ਜਾਵੇਗਾ, ਸਗੋਂ ਉਸ ਨੂੰ ਮਿਹਨਤ ਦੇ ਮੁੱਲ ਦੀ ਕਾਨੂੰਨੀ ਗਾਰੰਟੀ ਵੀ ਮਿਲੇਗੀ। ਉਨ੍ਹਾਂ ਕਿਹਾ ਹੈ ਕਿ ਵੱਡੀਆਂ ਮੰਗਾਂ ’ਤੇ ਕੋਈ ਠੋਸ ਐਲਾਨ ਨਾ ਹੋਣ ਕਾਰਨ ਕਿਸਾਨਾਂ ’ਚ ਨਿਰਾਸ਼ਾ ਹੈ।

  ਦਿੱਲੀ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਹੋਰ ਕਈ ਰਾਜਾਂ ਵਿੱਚ ਇਸ ਅੰਦੋਲਨ ਦੌਰਾਨ (ਜੂਨ 2020 ਤੋਂ ਹੁਣ ਤੱਕ) ਹਜ਼ਾਰਾਂ ਕਿਸਾਨਾਂ ਨੂੰ ਸੈਂਕੜੇ ਕੇਸਾਂ ਵਿੱਚ ਫਸਾਇਆ ਜਾ ਚੁੱਕਾ ਹੈ, ਇਹ ਕੇਸ ਤੁਰੰਤ ਵਾਪਸ ਲਏ ਜਾਣ। ਲਖੀਮਪੁਰ ਕਾਂਡ ਦਾ ਮਾਸਟਰਮਾਈਂਡ ਅਤੇ ਧਾਰਾ 120ਬੀ ਦੇ ਕਥਿਤ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ। 700 ਦੇ ਕਰੀਬ ਕਿਸਾਨ ਦੇ ਪਰਿਵਾਰਾਂ ਦੇ ਮੁਆਵਜ਼ੇ ਅਤੇ ਮੁੜ ਵਸੇਬੇ ਦੀ ਵਿਵਸਥਾ ਹੋਵੇ। ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਸ਼ਹੀਦੀ ਯਾਦਗਾਰ ਬਣਾਉਣ ਲਈ ਜ਼ਮੀਨ ਦਿੱਤੀ ਜਾਵੇ।
  Published by:Gurwinder Singh
  First published: