ਚੰਡੀਗੜ੍ਹ : ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਤੋਂ ਟਵਿੱਟਰ ਅਕਾਊਂਟ 'ਤੇ ਪਾਬੰਦੀ ਲਾਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਕੱਲ੍ਹ Youtube 'ਤੇ ਬੈਨ ਕਰ ਦਿੱਤਾ ਗਿਆ ਸੀ। ਹੁਣ ਟਵਿੱਟਰ ਨੇ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਤੋਂ ਟਵਿੱਟਰ ਅਕਾਊਂਟ 'ਤੇ ਰੋਕ ਲਗਾ ਦਿੱਤੀ ਹੈ। ਇਸਦੇ ਨਾਲ ਹੀ ਕੁਝ ਕਿਸਾਨ ਸਮਰਥਕਾਂ ਦੇ ਟਵਿੱਟਰ ਖਾਤੇ ਵੀ ਰੋਕ ਲਗਾਈ ਗਈ ਹੈ।
ਕਿਸਾਨ ਮੋਰਚੇ ਦੀ ਹਮਾਇਤ ਕਰਨ ਵਾਲਾ 'ਟਰੈਕਟਰ ਟੂ ਟਵਿਟਰ' ਅਕਾਊਂਟ ਭਾਰਤ 'ਚ ਸਸਪੈਂਡ ਕਰ ਦਿੱਤਾ ਹੈ। ਹੈਂਡਲ ਨੇ ਕਿਸਾਨ ਅੰਦੋਲਨ ਦੌਰਾਨ ਟਵਿਟਰ ਟਰੈਂਡ ਕਰਵਾਏ ਸਨ।
ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਪੰਜ ਲੱਖ ਫਾਲੋਅਰਜ਼ ਹਨ ਅਤੇ ਟਰੈਕਟਰ ਟੂ ਟਵਿੱਟਰ ਦੇ 55 ਹਜ਼ਾਰ ਫਾਲੋਅਰਜ਼ ਹਨ। ਇਨ੍ਹਾਂ ਰਾਹੀਂ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਜਵਾਬ ਦਿੱਤਾ ਜਾਂਦਾ ਹੈ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਵਾਲੇ ਪ੍ਰੋਗਰਾਮਾਂ ਦਾ ਵੇਰਵਾ ਦੱਸਿਆ ਜਾਂਦਾ ਹੈ। ਇਨ੍ਹਾਂ ਰਾਹੀਂ ਹੀ ਖ਼ੇਤੀ ਕਾਨੂੰਨਾਂ ਦੇ ਵਿਰੁੱਧ ਟਰੈੱਡ ਕੀਤਾ ਜਾਂਦਾ ਸੀ।
ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਟੂ ਟਵਿੱਟਰ ਅਕਾਊਂਟ ਨੂੰ ਹਟਾ ਦਿੱਤਾ ਗਿਆ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬਣੇ ਸਨ। ਇਨ੍ਹਾਂ ਅਕਾਊਂਟਾਂ ਰਾਹੀਂ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਦੀਆਂ ਸਰਗਰਮੀਆਂ ਦੀ ਜਾਣਕਾਰੀ ਡਿਜੀਟਲ ਪਲੇਟਫਾਰਮ ਉਤੇ ਸਾਂਝੀ ਕੀਤੀ ਜਾਂਦੀ ਸੀ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।