ਕਿਸਾਨ ਮੋਰਚੇ ਵੱਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ

News18 Punjabi | News18 Punjab
Updated: July 14, 2021, 6:16 PM IST
share image
ਕਿਸਾਨ ਮੋਰਚੇ ਵੱਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ
ਕਿਸਾਨ ਮੋਰਚੇ ਵੱਲੋਂ ਗੁਰਨਾਮ ਸਿੰਘ ਚੜੂਨੀ ਸਸਪੈਂਡ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸਾਂਝੇ ਕਿਸਾਨ ਮੋਰਚੇ ਨੇ ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ 7 ਦਿਨਾਂ ਵਿਚ ਉਹ ਨਾ ਸਟੇਜ ਉਤੇ ਜਾਣਗੇ ਤੇ ਨਾ ਕੋਈ ਬਿਆਨ ਜਾਰੀ ਕਰਨਗੇ।

ਮੋਰਚੇ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਚੜੂਨੀ ਨੂੰ ਕਈ ਵਾਰ ਅਜਿਹੇ ਬਿਆਨ ਦੇਣ ਤੋਂ ਵਰਜਿਆ ਸੀ ਪਰ ਉਹ ਟਲੇ ਨਹੀਂ। ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ 7 ਦਿਨਾਂ ਵਿਚ ਉਹ ਨਾ ਸਟੇਜ ਉਤੇ ਜਾਣਗੇ ਤੇ ਨਾ ਕੋਈ ਬਿਆਨ ਜਾਰੀ ਕਰਨਗੇ।

ਦੱਸ ਦਈਏ ਕਿ ਗੁਰਨਾਮ ਸਿੰਘ ਚੜੂਨੀ ਪਿਛਲੇ ਕਈ ਦਿਨਾਂ ਤੋਂ ਕਿਸਾਨ ਆਗੂਆਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦੇ ਰਹੇ ਸਨ ਜਦ ਕਿ ਪੰਜਾਬ ਦੀਆਂ ਜਥੇਬੰਦੀਆਂ ਉਨ੍ਹਾਂ ਨੂੰ ਅਜਿਹੇ ਬਿਆਨ ਦੇਣ ਤੋਂ ਵਰਜ ਰਹੀਆਂ ਸਨ।

ਜਥੇਬੰਦੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮਕਸਦ ਚੋਣਾਂ ਲੜਨਾ ਨਹੀਂ, ਸਗੋਂ ਸਰਕਾਰ ਉਤੇ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਣੇ ਹੋਰ ਮੰਗਾਂ ਮਨਵਾਉਣੀਆਂ ਹਨ। ਇਸ ਲਈ ਚੜੂਨੀ ਖਿਲਾਫ ਕਾਰਵਾਈ ਕੀਤੀ ਗਈ ਹੈ।
Published by: Gurwinder Singh
First published: July 14, 2021, 6:12 PM IST
ਹੋਰ ਪੜ੍ਹੋ
ਅਗਲੀ ਖ਼ਬਰ