Home /News /national /

ਕੁਪਵਾੜਾ ਵਿਚ ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀ ਮਾਰੇ, ਮੁਕਾਬਲਾ ਜਾਰੀ

ਕੁਪਵਾੜਾ ਵਿਚ ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀ ਮਾਰੇ, ਮੁਕਾਬਲਾ ਜਾਰੀ

  • Share this:
    ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਮਾਛਿਲ ਸੈਕਟਰ ਵਿਚ ਬੁੱਧਵਾਰ ਨੂੰ ਸੁਰੱਖਿਆ ਦਸਤਿਆਂ ਅਤੇ ਅਤਿਵਾਦੀਆਂ ਵਿਚ ਹੋਏ ਮੁਕਾਬਲੇ ਵਿਚ ਤਿੰਨ ਦਹਿਸ਼ਤੀ ਢੇਰ ਹੋ ਗਏ। ਅਜੇ ਵੀ ਤਲਾਸ਼ੀ ਮੁਹਿੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅਜੇ ਵੀ ਮਾਛਿਲ ਦੇ ਜੰਗਲਾਂ ਵਿਚ ਪੰਜ ਤੋਂ ਛੇ ਅਤਿਵਾਦੀ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਮਾਛਿਲ ਸੈਕਟਰ ਦੇ ਜੰਗਲਾਂ ਵਿਚ ਅਤਿਵਾਦੀ ਲੁਕੇ ਹੋਣ ਦੀ ਸੂਚਨਾ ਮਿਲੀ ਸੀ।

    ਸੂਚਨਾ ਦੇ ਅਧਾਰ ਉਤੇ ਸੁਰੱਖਿਆ ਬਲਾਂ ਨੇ ਜੰਗਲ ਅੰਦਰ ਤਲਾਸ਼ੀ ਮੁਹਿੰਮ ਛੇੜੀ। ਇਸੇ ਦੌਰਾਨ ਅਤਿਵਾਦੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਵਿਚ ਤਿੰਨ ਅਤਿਵਾਦੀ ਮਾਰੇ ਗਏ। ਦੱਸਿਆ ਜਾ ਰਿਹਾ ਹੈ ਕਿ ਮਾਛਿਲ ਦੇ ਜੰਗਲਾਂ ਵਿਚ ਅਜੇ ਵੀ ਪੰਜ ਜਾਂ ਛੇ ਅਤਿਵਾਦੀ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਾ ਪਾਇਆ ਹੋਇਆ ਹੈ।
    First published:

    Tags: Attack, Kupwara

    ਅਗਲੀ ਖਬਰ