Home /News /national /

ਹਰਿਆਣਾ ਸਰਕਾਰ ਝੋਨੇ ਦੀ ਖਰੀਦ ਤੁਰਤ ਕਰਨ ਲਈ ਹੋਈ ਰਾਜ਼ੀ, ਕਿਸਾਨਾਂ ਨੇ NH ਤੋਂ ਨਾਕਾਬੰਦੀ ਹਟਾਈ

ਝੋਨੇ ਦੀ ਖਰੀਦ ਨੂੰ ਲੈ ਕੇ ਹਰਿਆਣਾ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ 'ਤੇ ਜਾਮ ਖਤਮ ਕਰ ਦਿੱਤਾ। ਦੱਸ ਦਈਏ ਕਿ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨ ਲਈ ਹੈ, ਜਿਸ ਵਿੱਚ ਕਿਸਾਨਾਂ ਨੇ ਕਿਹਾ ਸੀ ਕਿ ਸਰਕਾਰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ।

ਹੋਰ ਪੜ੍ਹੋ ...
 • Share this:

  ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਦਿੱਲੀ-ਅੰਬਾਲਾ ਰਾਸ਼ਟਰੀ ਰਾਜਮਾਰਗ ਉਤੇ ਡਟੇ ਕਿਸਾਨਾਂ ਨੇ ਹੁਣ ਨਾਕਾਬੰਦੀ ਹਟਾਉਣ ਲਈ ਹਾਮੀ ਭਰ ਦਿੱਤੀ ਹੈ।

  ਝੋਨੇ ਦੀ ਖਰੀਦ ਨੂੰ ਲੈ ਕੇ ਹਰਿਆਣਾ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਰਾਸ਼ਟਰੀ ਰਾਜ ਮਾਰਗ 'ਤੇ ਜਾਮ ਖਤਮ ਕਰ ਦਿੱਤਾ। ਦੱਸ ਦਈਏ ਕਿ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨ ਲਈ ਹੈ, ਜਿਸ ਵਿੱਚ ਕਿਸਾਨਾਂ ਨੇ ਕਿਹਾ ਸੀ ਕਿ ਸਰਕਾਰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰੇ।

  ਨਿਊਜ਼ ਏਜੰਸੀ ਏਐਨਆਈ ਅਨੁਸਾਰ ਭਾਰਤੀ ਕਿਸਾਨ ਸੰਘ (ਹਰਿਆਣਾ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਹੈ। ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਅਸੀਂ ਸੜਕ ਤੋਂ ਜਾਮ ਚੁੱਕਣ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ NH 'ਤੇ ਪੁਲਿਸ ਦੀ ਭਾਰੀ ਮੌਜੂਦਗੀ ਸੀ।

  ਦਰਅਸਲ, ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਨੇੜੇ ਕਿਸਾਨ ਜਥੇਬੰਦੀ ਨੇ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰ ਦਿੱਤਾ। ਹਰਿਆਣਾ ਵਿੱਚ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ ਇਹ ਕਿਸਾਨ ਝੋਨੇ ਦੀ ਖਰੀਦ ਨਾ ਹੋਣ ਕਾਰਨ ਨਾਰਾਜ਼ ਸਨ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਹਰਿਆਣਾ ਬੀਕੇਯੂ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੀਤੀ।

  ਧਰਨੇ ਵਾਲੀ ਥਾਂ ’ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਚੜੂਨੀ ਨੇ ਕਿਹਾ ਕਿ ਸਰਕਾਰ ਤੁਰੰਤ ਖਰੀਦ ਪ੍ਰਕਿਰਿਆ ਸ਼ੁਰੂ ਕਰੇ। ਇਸ ਪ੍ਰਦਰਸ਼ਨ ਕਾਰਨ ਹਾਈਵੇਅ ’ਤੇ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਹੋਈ ਅਤੇ ਪੁਲਿਸ ਨੂੰ ਰਸਤਾ ਮੋੜਨਾ ਪਿਆ।

  ਇਸ ਦੇ ਨਾਲ ਹੀ ਹਾਲ ਹੀ ਵਿੱਚ ਜਾਰੀ ਇੱਕ ਸਰਕਾਰੀ ਬਿਆਨ ਅਨੁਸਾਰ ਮੰਡੀਕਰਨ ਸੀਜ਼ਨ 2022-23 ਦੌਰਾਨ ਝੋਨਾ, ਜੌਂ, ਮੱਕੀ, ਮੂੰਗੀ, ਸੂਰਜਮੁਖੀ, ਮੂੰਗਫਲੀ, ਤਿਲ ਅਤੇ ਉੜਦ ਵਰਗੀਆਂ ਫਸਲਾਂ ਦੀ ਖਰੀਦ ਕੀਤੀ ਜਾਵੇਗੀ ਅਤੇ ਇਸ ਦੇ ਨਿਰਵਿਘਨ ਪ੍ਰਬੰਧ ਕੀਤੇ ਗਏ ਹਨ।

  Published by:Gurwinder Singh
  First published:

  Tags: Farmers Protest, Punjab farmers