ਲਖੀਮਪੁਰ ਖੀਰੀ (Lakhimpur Kheri Case) ਵਿਚ ਜੀਪ ਹੇਠ ਦਰੜੇ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਇਸ ਕੇਸ ਵਿੱਚ ਮੁੱਖ ਮੁਲਜ਼ਮ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਪੀੜਤ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਹਾਈ ਕੋਰਟ ਦੇ 10 ਫਰਵਰੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੀ ਫੇਰੀ ਖਿਲਾਫ਼ ਵਿਰੋਧ ਕਰ ਰਹੇ ਕਿਸਾਨਾਂ ਦੇ ਇਕ ਸਮੂਹ ਨੂੰ ਜੀਪ ਨੇ ਦਰੜ ਦਿੱਤਾ ਸੀ।
ਇਸ ਜੀਪ ਨੂੰ ਕਥਿਤ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਇਸ ਹਾਦਸੇ ’ਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਦੀ ਜਾਨ ਜਾਂਦੀ ਰਹੀ ਸੀ। ਇਸ ਘਟਨਾ ਮਗਰੋਂ ਭੜਕੀ ਹਿੰਸਾ ’ਚ ਤਿੰਨ ਹੋਰ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ।
ਇਸ ਤੋਂ ਪਹਿਲਾਂ 17 ਫਰਵਰੀ ਨੂੰ ਵੀ ਸੁਪਰੀਮ ਕੋਰਟ 'ਚ ਇਕ ਪਟੀਸ਼ਨ ਦਾਇਰ ਕਰਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਪੀਲ ਕੀਤੀ ਗਈ ਸੀ। ਆਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lakhimpur, Lakhimpur Kheri, Supreme Court