Home /News /national /

ਅਸ਼ੀਸ਼ ਮਿਸ਼ਰਾ ਨੂੰ ਰਿਹਾਅ ਕੀਤਾ ਤਾਂ ਜੇਲ੍ਹ ਦੇ ਬਾਹਰ ਧਰਨੇ 'ਤੇ ਬੈਠ ਜਾਵਾਂਗਾ: ਟਿਕੈਤ

ਅਸ਼ੀਸ਼ ਮਿਸ਼ਰਾ ਨੂੰ ਰਿਹਾਅ ਕੀਤਾ ਤਾਂ ਜੇਲ੍ਹ ਦੇ ਬਾਹਰ ਧਰਨੇ 'ਤੇ ਬੈਠ ਜਾਵਾਂਗਾ: ਟਿਕੈਤ

(ਫੋਟੋ-twitter/RakeshTikaitBKU)

(ਫੋਟੋ-twitter/RakeshTikaitBKU)

  • Share this:
    ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਦੀ ਜ਼ਮਾਨਤ ਨੂੰ ਲੈ ਕੇ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ।

    ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਜ਼ੋਰਦਾਰ ਪੈਰਵੀ ਨਹੀਂ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਧਰਨੇ 'ਤੇ ਬੈਠਣ ਦਾ ਐਲਾਨ ਕੀਤਾ ਹੈ।

    ਸੰਯੁਕਤ ਕਿਸਾਨ ਮੋਰਚਾ ਦੀ ਪ੍ਰੈੱਸ ਕਾਨਫਰੰਸ 'ਚ ਰਾਕੇਸ਼ ਟਿਕੈਤ ਨੇ ਲਖੀਮਪੁਰ ਹਿੰਸਾ ਮਾਮਲੇ ਨੂੰ ਲੈ ਕੇ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ 'ਦੇਸ਼ ਦੇ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਉਹ ਲੋਕਾਂ ਵਿਚਲਾ ਪੀਐਮ-ਸੀਐਮ ਚਾਹੁੰਦੇ ਹਨ ਜਾਂ ਇੱਥੇ ਉਹ ਕੋਰੀਆ ਅਤੇ ਦੂਜੇ ਕਿਮ ਜੋਂਗ ਵਰਗੇ ਹਾਲਾਤ ਚਾਹੁੰਦੇ ਹਨ।'

    ਇਸ ਦੇ ਨਾਲ ਹੀ ਉਨ੍ਹਾਂ ਧਰਨੇ ਦਾ ਐਲਾਨ ਕਰਦਿਆਂ ਕਿਹਾ, ‘ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ। ਕਿਸਾਨਾਂ ਨਾਲ ਬੇਇਨਸਾਫ਼ੀ ਹੋਈ ਹੈ। ਜਦੋਂ ਤੱਕ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ ਮੈਂ ਲਖੀਮਪੁਰ ਨਹੀਂ ਛੱਡਾਂਗਾ। ਇਨਸਾਫ਼ ਨਾ ਮਿਲਣ ਤੱਕ ਜੇਲ੍ਹ ਦੇ ਬਾਹਰ ਧਰਨੇ 'ਤੇ ਬੈਠਾਂਗਾ।

    ਰਾਕੇਸ਼ ਟਿਕੈਤ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ, 'ਆਸ਼ੀਸ਼ ਮਿਸ਼ਰਾ ਦੀ ਰਿਹਾਈ ਦੁਖਦ ਹੈ। ਅੱਜ ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਜੈ ਟੈਨੀ ਖਿਲਾਫ ਨਾ ਤਾਂ ਕੋਈ ਕਾਰਵਾਈ ਹੋਵੇਗੀ ਅਤੇ ਨਾ ਹੀ ਅਸਤੀਫਾ। ਦੇਸ਼ ਭਰ ਵਿੱਚ ਅੰਦੋਲਨਾਂ ਦੇ ਬਾਵਜੂਦ ਕਿਸਾਨਾਂ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਸਲਾਮ ਕਰਨ ਵਾਲਿਆਂ ਤੋਂ ਸਹੀ ਜਾਂਚ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।
    Published by:Gurwinder Singh
    First published:

    Tags: Lakhimpur Kheri, Rakesh, Rakesh Tikait BKU, Uttar Pardesh, Uttar-pradesh-assembly-elections-2022

    ਅਗਲੀ ਖਬਰ