ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੇ ਐਤਵਾਰ ਨੂੰ ਆਤਮ ਸਮਰਪਣ ਕਰ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਨੇ ਸੀਜੇਐਮ ਦੀ ਅਦਾਲਤ ਵਿੱਚ ਪਹੁੰਚ ਕੇ ਆਤਮ ਸਮਰਪਣ ਕਰ ਦਿੱਤਾ।
ਆਤਮ ਸਮਰਪਣ ਕਰਨ ਤੋਂ ਬਾਅਦ ਅਸ਼ੀਸ਼ ਮਿਸ਼ਰਾ ਨੂੰ ਲਖੀਮਪੁਰ ਦੇ ਸਦਰ ਕੋਤਵਾਲ ਦੀ ਗੱਡੀ ਵਿੱਚ ਬਿਠਾ ਕੇ ਜੇਲ੍ਹ ਲਿਆਂਦਾ ਗਿਆ। ਜਿੱਥੇ ਪਿਛਲੇ ਗੇਟ ਤੋਂ ਜੇਲ੍ਹ ਵਿੱਚ ਦਾਖ਼ਲ ਕੀਤਾ ਗਿਆ। ਦੱਸ ਦਈਏ ਕਿ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਇਕ ਹਫਤੇ ਦੀ ਛੋਟ ਮਿਲੀ ਹੈ, ਜੋ ਸੋਮਵਾਰ 25 ਅਪ੍ਰੈਲ ਨੂੰ ਖਤਮ ਹੋ ਰਹੀ ਹੈ।
ਦੂਜੇ ਪਾਸੇ ਜ਼ਮਾਨਤ 'ਤੇ ਰਿਹਾਅ ਹੋਏ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਦੀ ਤਰਫੋਂ ਜ਼ਿਲ੍ਹਾ ਅਦਾਲਤ 'ਚ ਡਿਸਚਾਰਜ ਅਰਜ਼ੀ ਦਿੱਤੀ ਗਈ ਸੀ। ਕਿਹਾ ਗਿਆ ਸੀ ਕਿ ਮੁਕੱਦਮਾ ਚਲਾਉਣ ਯੋਗ ਕੋਈ ਸਬੂਤ ਨਹੀਂ ਹੈ।
ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਵਿਅਕਤੀ ਮਾਰੇ ਗਏ ਸਨ। ਜਾਂਚ ਟੀਮ ਨੇ ਸੀਜੇਐਮ ਅਦਾਲਤ ਵਿੱਚ ਮਾਮਲੇ ਦੀ ਜਾਂਚ ਪੂਰੀ ਕਰਦੇ ਹੋਏ 14 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ। ਦੋਸ਼ ਹੈ ਕਿ ਆਸ਼ੀਸ਼ ਮਿਸ਼ਰਾ ਥਾਰ ਕਾਰ 'ਤੇ ਸਵਾਰ ਸੀ ਜਿਸ ਨੇ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lakhimpur, Lakhimpur Kheri