Home /News /national /

ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ 'ਚ ਰਹੱਸਮਈ ਬੁਖਾਰ ਦਾ ਕਹਿਰ, 10 ਦਿਨਾਂ 'ਚ 6 ਬੱਚਿਆਂ ਦੀ ਮੌਤ

ਬੱਚਿਆਂ ਦੀ ਮੌਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਲਾਕੇ ਦੇ ਲੋਕ ਲਗਾਤਾਰ ਸਿਹਤ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਨੂੰ ਲਗਾਤਾਰ ਮੋਬਾਈਲ ਅਤੇ ਪੱਤਰਾਂ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ ਪਰ ਸਿਹਤ ਵਿਭਾਗ ਵੱਲੋਂ ਨਾ ਤਾਂ ਕੋਈ ਕਾਰਗਰ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਟੀਮ ਇਲਾਜ ਲਈ ਭੇਜੀ ਜਾ ਰਹੀ ਹੈ।

ਹੋਰ ਪੜ੍ਹੋ ...
  • Share this:

ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਪਿਛਲੇ 10 ਦਿਨਾਂ ਤੋਂ ਰਹੱਸਮਈ ਬੁਖਾਰ ਕਾਰਨ ਇੱਕੋ ਇਲਾਕੇ ਵਿਚ 6 ਬੱਚਿਆਂ ਦੀ ਮੌਤ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਇਲਾਕੇ ਦੇ ਲੋਕਾਂ ਨੇ ਸਿਹਤ ਵਿਭਾਗ ’ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ। ਮਾਮਲਾ ਮੁਹੰਮਦੀ ਕੋਤਵਾਲੀ ਦੇ ਵਾਰਡ ਨੰਬਰ 24 ਦਾ ਹੈ, ਜਿੱਥੇ ਪਿਛਲੇ 10 ਦਿਨਾਂ 'ਚ ਰਹੱਸਮਈ ਬੁਖਾਰ ਕਾਰਨ 6 ਬੱਚਿਆਂ ਦੀ ਮੌਤ ਹੋ ਗਈ।

ਬੱਚਿਆਂ ਦੀ ਮੌਤ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਲਾਕੇ ਦੇ ਲੋਕ ਲਗਾਤਾਰ ਸਿਹਤ ਵਿਭਾਗ 'ਤੇ ਲਾਪਰਵਾਹੀ ਦੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਿਹਤ ਵਿਭਾਗ ਨੂੰ ਲਗਾਤਾਰ ਮੋਬਾਈਲ ਅਤੇ ਪੱਤਰਾਂ ਰਾਹੀਂ ਸੂਚਿਤ ਕੀਤਾ ਜਾ ਰਿਹਾ ਹੈ ਪਰ ਸਿਹਤ ਵਿਭਾਗ ਵੱਲੋਂ ਨਾ ਤਾਂ ਕੋਈ ਕਾਰਗਰ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਨਾ ਹੀ ਕੋਈ ਟੀਮ ਇਲਾਜ ਲਈ ਭੇਜੀ ਜਾ ਰਹੀ ਹੈ।

ਲੋਕਾਂ ਦਾ ਇਲਜ਼ਾਮ, ਅਜੇ ਤੱਕ ਕੋਈ ਟੀਮ ਨਹੀਂ ਪਹੁੰਚੀ

6 ਸਾਲਾ ਬੱਚੀ ਦੀ ਦਾਦੀ ਆਇਸ਼ਾ ਨੇ ਦੱਸਿਆ ਕਿ ਬੱਚੀ ਨੂੰ 7 ਦਿਨ ਪਹਿਲਾਂ ਤੇਜ਼ ਬੁਖਾਰ ਸੀ। ਉਸ ਨੂੰ ਸਰਕਾਰੀ ਹਸਪਤਾਲ ਵੀ ਲਿਜਾਇਆ ਗਿਆ, ਪਰ ਉਨ੍ਹਾਂ ਨੇ ਟੀਕਾ ਲਗਵਾਉਣ ਤੋਂ ਇਨਕਾਰ ਕਰ ਦਿੱਤਾ। ਹੁਣ 7 ਦਿਨਾਂ ਬਾਅਦ ਬੱਚੀ ਦੀ ਮੌਤ ਹੋ ਗਈ।

ਵਾਰਡ ਨੰਬਰ 24 ਦੇ ਰਹਿਣ ਵਾਲੇ ਸੋਨੂ ਨੇ ਦੱਸਿਆ ਕਿ ਉਸ ਦੀ 3 ਸਾਲਾ ਬੇਟੀ ਨੂੰ ਤੇਜ਼ ਬੁਖਾਰ ਸੀ। ਇਲਾਜ ਕਰਵਾਇਆ ਪਰ ਅਚਾਨਕ ਉਸ ਦੀ ਮੌਤ ਹੋ ਗਈ। ਸਿਹਤ ਵਿਭਾਗ ਵੱਲੋਂ ਅਜੇ ਤੱਕ ਕੋਈ ਜਾਂਚ ਟੀਮ ਨਹੀਂ ਭੇਜੀ ਗਈ। ਇਸ ਇਲਾਕੇ ਵਿੱਚ ਬੁਖਾਰ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।

ਇਸ ਸਬੰਧੀ ਜਦੋਂ ਜ਼ਿਲ੍ਹੇ ਦੇ ਚੀਫ਼ ਮੈਡੀਕਲ ਅਫ਼ਸਰ ਸੰਤੋਸ਼ ਗੁਪਤਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਫ਼ਿਲਹਾਲ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਜ਼ਿਲ੍ਹੇ ਤੋਂ ਡਾਕਟਰਾਂ ਦੀ ਟੀਮ ਰਵਾਨਾ ਕੀਤੀ ਗਈ ਹੈ। ਜਾਂਚ ਤੋਂ ਬਾਅਦ ਹੀ ਸਹੀ ਸਥਿਤੀ ਦੱਸੀ ਜਾਵੇਗੀ।

Published by:Gurwinder Singh
First published:

Tags: Fever, Lakhimpur, Lakhimpur Kheri, Mystery fever