ਲਖਨਊ : ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਮੁਲਾਜ਼ਮ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਜ਼ਮਾਨਤ ਨਹੀਂ ਮਿਲ ਸਕੀ। ਹਾਈਕੋਰਟ ਦੀ ਲਖਨਊ ਬੈਂਚ 'ਚ ਜਸਟਿਸ ਕ੍ਰਿਸ਼ਨਾ ਪਹਿਲ ਦੀ ਅਦਾਲਤ ਹੁਣ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ 'ਤੇ 25 ਮਈ ਨੂੰ ਸੁਣਵਾਈ ਕਰੇਗੀ। ਅਦਾਲਤ ਨੇ ਸਰਕਾਰ ਨੂੰ ਇਸ ਪਟੀਸ਼ਨ 'ਤੇ 25 ਮਈ ਤੱਕ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਲਖਨਊ ਬੈਂਚ 'ਚ ਹੀ ਜੱਜ ਡੀਕੇ ਸਿੰਘ ਨੇ ਮਾਮਲੇ ਦੇ ਹੋਰ ਮੁਲਜ਼ਮਾਂ ਲਵ ਕੁਸ਼, ਅੰਕਿਤ ਦਾਸ, ਸੁਮਿਤ ਜੈਸਵਾਲ ਅਤੇ ਸ਼ਿਸ਼ੂਪਾਲ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਸੀ।
ਦੂਜੇ ਪਾਸੇ ਲਖੀਮਪੁਰ ਖੀਰੀ ਦੀ ਜ਼ਿਲ੍ਹਾ ਸੈਸ਼ਨ ਅਤੇ ਅਦਾਲਤ ਵਿੱਚ ਤਿਕੂਨੀਆ ਹਿੰਸਾ ਮਾਮਲੇ ਵਿੱਚ ਮੁਲਜ਼ਮਾਂ ਵਿੱਚੋਂ ਇੱਕ ਕਿਸਾਨ ਬਚਿੱਤਰ ਸਿੰਘ ਨੇ ਡਿਸਚਾਰਜ ਅਰਜ਼ੀ ਦਾਇਰ ਕੀਤੀ ਹੈ। ਇਸ ਤੋਂ ਇਲਾਵਾ ਬਾਕੀ ਤਿੰਨ ਮੁਲਜ਼ਮਾਂ ਨੇ ਵੀ ਡਿਸਚਾਰਜ ਅਰਜ਼ੀ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਜਿਨ੍ਹਾਂ ਕਿਸਾਨਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ, ਉਨ੍ਹਾਂ ਖ਼ਿਲਾਫ਼ ਅੱਜ ਦੋਸ਼ ਤੈਅ ਕੀਤੇ ਜਾਣੇ ਸਨ।
ਇਸ ਤੋਂ ਪਹਿਲਾਂ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਤੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਸੀ। ਹਾਈਕੋਰਟ ਦੇ ਫੈਸਲੇ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਸੁਪਰੀਮ ਕੋਰਟ ਨੇ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਅਤੇ 25 ਅਪ੍ਰੈਲ ਤੱਕ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ। ਪਰ ਅਸ਼ੀਸ਼ ਮਿਸ਼ਰਾ ਨੇ ਮੋਹਲਤ ਤੋਂ ਇੱਕ ਦਿਨ ਪਹਿਲਾਂ 24 ਅਪ੍ਰੈਲ ਆਸ਼ੀਸ਼ ਮਿਸ਼ਰਾ ਨੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹੈ।
ਦੱਸ ਦੇਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਕਸਬੇ ਵਿੱਚ ਪਿਛਲੇ ਸਾਲ 3 ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਮੁਲਜ਼ਮ ਹੈ। ਦੋਸ਼ ਹੈ ਕਿ ਮਿਸ਼ਰਾ ਥਾਰ ਕਾਰ 'ਤੇ ਸਵਾਰ ਸੀ ਜਿਸ ਨੇ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, High court, Lakhimpur Kheri, Uttar Pradesh