Home /News /national /

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ (ਫਾਇਲ ਫੋਟੋ)

ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖਿਆ (ਫਾਇਲ ਫੋਟੋ)

 • Share this:
  Lakhimpur Kheri Violence: ਲਖੀਮਪੁਰ ਖੀਰੀ (Lakhimpur Kheri Case) ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਅੱਜ ਆਸ਼ੀਸ਼ ਮਿਸ਼ਰਾ  (Ashish Mishra) ਨੂੰ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ।

  ਮ੍ਰਿਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ਨੂੰ ਦੱਸਿਆ ਕਿ ਹਾਈ ਕੋਰਟ ਨੇ ਅਹਿਮ ਸਬੂਤਾਂ ਨੂੰ ਦਰਕਿਨਾਰ ਕਰਦਿਆਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ। ਕਿਸਾਨਾਂ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਆਸ਼ੀਸ਼ ਨੂੰ ਪਤਾ ਸੀ ਕਿ ਉਸ ਰਸਤੇ ਵਿਚ ਕਿਸਾਨ ਧਰਨੇ ’ਤੇ ਬੈਠੇ ਹਨ ਜਦਕਿ ਉਪ ਮੁੱਖ ਮੰਤਰੀ ਨੂੰ ਬਦਲਵਾਂ ਰੂਟ ਦਿੱਤਾ ਗਿਆ ਸੀ ਪਰ ਆਸ਼ੀਸ਼ ਜਾਣਬੁਝ ਕੇ ਕਿਸਾਨਾਂ ਵਾਲੇ ਰਸਤੇ ’ਤੇ ਗਿਆ।

  ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ।

  ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ ’ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ ’ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।

  ਮਾਮਲੇ ਵਿਚ ਅੱਜ ਦੇਸ਼ ਦੀ ਸਰਵਉਚ ਅਦਾਲਤ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਅੱਜ ਆਸ਼ੀਸ਼ ਮਿਸ਼ਰਾ  (Ashish Mishra) ਨੂੰ ਜ਼ਮਾਨਤ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ।

  ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੇ ਪਟੀਸ਼ਨਰ ਜਗਜੀਤ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਦੁਸ਼ਯੰਤ ਦਵੇ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਐਫਆਈਆਰ ਵਿੱਚ ਸਾਫ਼ ਲਿਖਿਆ ਹੈ ਕਿ ਥਾਰ ਜੀਪ ਰਾਹੀਂ ਲੋਕ ਨੂੰ ਦਰੜਿਆ ਗਿਆ। ਇਸ ਗੱਡੀ ਵਿੱਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਇਸ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ।

  ਆਸ਼ੀਸ਼ ਮਿਸ਼ਰਾ ਦੇ ਵਕੀਲ ਰਣਜੀਤ ਕੁਮਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੁਲਿਸ ਨੂੰ ਕਿਸਾਨਾਂ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇੱਕ ਵੀ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਨਹੀਂ ਹੋਈ।

  ਫਿਰ ਹਾਈਕੋਰਟ ਨੇ ਕਿਹਾ ਕਿ ਗੋਲੀਬਾਰੀ ਨਹੀਂ ਹੋਈ। ਲੋਕਾਂ ਨੇ ਇਹ ਵੀ ਕਿਹਾ ਕਿ ਆਸ਼ੀਸ਼ ਮਿਸ਼ਰਾ ਗੰਨੇ ਦੇ ਖੇਤ ਵਿੱਚ ਭੱਜ ਗਿਆ। ਮੌਕੇ 'ਤੇ ਸਿਰਫ਼ ਗੰਨੇ ਦੇ ਖੇਤ ਹੀ ਨਹੀਂ ਸਨ, ਸਗੋਂ ਝੋਨੇ ਦੇ ਖੇਤ ਮੌਜੂਦ ਸਨ। ਘਟਨਾ ਵਾਲੇ ਦਿਨ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪਿੰਡ 'ਚ ਦੰਗਲ ਹੋਇਆ ਸੀ, ਆਸ਼ੀਸ਼ ਮਿਸ਼ਰਾ ਉੱਥੇ ਮੌਜੂਦ ਸਨ ਅਤੇ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ। ਅੰਦੋਲਨਕਾਰੀ ਲੋਕਾਂ ਨੇ ਉਪ ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਲੈਂਡ ਨਾ ਹੋਣ ਦੇਣ ਦੀ ਧਮਕੀ ਦਿੱਤੀ ਸੀ। ਇਸ ਲਈ ਉਸ ਦਾ ਰਸਤਾ ਬਦਲ ਦਿੱਤਾ ਗਿਆ।
  Published by:Gurwinder Singh
  First published:

  Tags: Lakhimpur, Lakhimpur Kheri

  ਅਗਲੀ ਖਬਰ