• Home
  • »
  • News
  • »
  • national
  • »
  • LAKHIMPUR KHERI VIOLENCE CONGRESS DELEGATION MET PRESIDENT PRIYANKA GANDHI WAS ALSO INVOLVED

ਲਖੀਮਪੁਰ ਖੀਰੀ ਹਿੰਸਾ: ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ, ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ

ਲਖੀਮਪੁਰ ਖੀਰੀ ਹਿੰਸਾ: ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ,   (ਫੋਟੋ: ANI/Twitter)

ਲਖੀਮਪੁਰ ਖੀਰੀ ਹਿੰਸਾ: ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਨੂੰ ਮਿਲਿਆ, (ਫੋਟੋ: ANI/Twitter)

  • Share this:
    ਲਖੀਮਪੁਰ ਖੀਰੀ ਹਿੰਸਾ ਸਬੰਧੀ ਅੱਜ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ।

    ਰਾਹੁਲ ਗਾਂਧੀ ਤੋਂ ਇਲਾਵਾ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਸਨ। ਹਾਲ ਹੀ ਵਿੱਚ ਕਾਂਗਰਸ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਮੁਲਾਕਾਤ ਦੀ ਮੰਗ ਕੀਤੀ ਗਈ ਸੀ।

    ਕਾਂਗਰਸ ਲਖੀਮਪੁਰ ਖੀਰੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕਰ ਰਹੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ, "ਅਸੀਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਮੁਲਜ਼ਮ ਦੇ ਪਿਤਾ, ਜੋ ਮੰਤਰੀ ਹਨ, ਨੂੰ ਅਹੁਦੇ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ।"

    ਇਸੇ ਤਰ੍ਹਾਂ, ਅਸੀਂ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਹੈ। "ਰਾਸ਼ਟਰਪਤੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਖੁਦ ਅੱਜ ਸਰਕਾਰ ਨਾਲ ਇਸ ਮੁੱਦੇ 'ਤੇ ਚਰਚਾ ਕਰਨਗੇ।'
    Published by:Gurwinder Singh
    First published: