Home /News /national /

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਲਸ਼ਕਰ ਦੇ 3 ਅੱਤਵਾਦੀ ਢੇਰ, ਭਾਰੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ

ਕੁਪਵਾੜਾ 'ਚ ਘੁਸਪੈਠ ਦੀ ਕੋਸ਼ਿਸ਼ ਕਰਦੇ ਲਸ਼ਕਰ ਦੇ 3 ਅੱਤਵਾਦੀ ਢੇਰ, ਭਾਰੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ

Jammu Kashmir: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਲਸ਼ਕਰ (Lashkar) ਦੇ 3 ਅੱਤਵਾਦੀਆਂ ਨੂੰ ਮਾਰ (3 Terrorist Killed) ਦਿੱਤਾ ਹੈ। ਇਹ ਮੁਕਾਬਲਾ ਪਿਛਲੇ ਕਈ ਘੰਟਿਆਂ ਤੋਂ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਹੋਰ ਪੜ੍ਹੋ ...
 • Share this:

  ਸ਼੍ਰੀਨਗਰ: Jammu Kashmir: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਨੇ ਲਸ਼ਕਰ (Lashkar) ਦੇ 3 ਅੱਤਵਾਦੀਆਂ ਨੂੰ ਮਾਰ (3 Terrorist Killed) ਦਿੱਤਾ ਹੈ। ਇਹ ਮੁਕਾਬਲਾ ਪਿਛਲੇ ਕਈ ਘੰਟਿਆਂ ਤੋਂ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਕਸ਼ਮੀਰ ਦੇ ਆਈਜੀ ਵਿਜੇ ਕੁਮਾਰ ਨੇ ਕਿਹਾ ਹੈ ਕਿ ਫਿਲਹਾਲ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਖਾਸ ਸੂਚਨਾ ਮਿਲੀ ਸੀ। ਇਸ ਆਧਾਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਬਾਅਦ 'ਚ ਅੱਤਵਾਦੀਆਂ ਵਲੋਂ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ।

  ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਵਿਜੇ ਕੁਮਾਰ ਨੇ ਕਿਹਾ, 'ਸਾਰੇ 3 ​​ਅੱਤਵਾਦੀ ਮਾਰੇ ਗਏ ਹਨ। ਇਹ ਸਾਰੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਸਨ। ਫਿਲਹਾਲ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਨ੍ਹਾਂ ਸਾਰਿਆਂ ਕੋਲੋਂ ਵੱਡੀ ਮਾਤਰਾ ਵਿਚ ਗੋਲਾ ਬਾਰੂਦ ਅਤੇ ਹਥਿਆਰ ਬਰਾਮਦ ਹੋਏ ਹਨ।

  2 ਦਿਨਾਂ 'ਚ 6 ਅੱਤਵਾਦੀ ਮਾਰੇ ਗਏ

  ਦੱਸ ਦੇਈਏ ਕਿ ਕਸ਼ਮੀਰ 'ਚ ਅੱਤਵਾਦੀਆਂ ਖਿਲਾਫ ਫੌਜ ਦਾ ਆਪਰੇਸ਼ਨ ਲਗਾਤਾਰ ਜਾਰੀ ਹੈ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਤਿੰਨ ਪਾਕਿਸਤਾਨੀ ਅੱਤਵਾਦੀ ਮਾਰੇ ਗਏ। ਇਸ ਮੁਕਾਬਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਸ਼ਹੀਦ ਹੋ ਗਿਆ ਸੀ। ਯਾਨੀ ਪਿਛਲੇ ਦੋ ਦਿਨਾਂ ਦੌਰਾਨ ਹੁਣ ਤੱਕ ਸੁਰੱਖਿਆ ਬਲਾਂ ਨੇ 6 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ।

  ਇਸ ਸਾਲ 22 ਪਾਕਿਸਤਾਨੀ ਅੱਤਵਾਦੀ ਮਾਰੇ ਗਏ

  ਪੁਲਿਸ ਦੇ ਇੰਸਪੈਕਟਰ ਜਨਰਲ ਨੇ ਦੱਸਿਆ ਕਿ ਅੱਤਵਾਦੀ ਗੁਲਮਰਗ ਦੇ ਪਹਾੜੀ ਇਲਾਕੇ 'ਚ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਸਰਗਰਮ ਹਨ। ਉਨ੍ਹਾਂ ਕਿਹਾ, ''ਅਸੀਂ ਉਨ੍ਹਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਾਂ।'' ਵਿਜੇ ਕੁਮਾਰ ਮੁਤਾਬਕ ਇਸ ਸਾਲ ਹੁਣ ਤੱਕ ਵੱਖ-ਵੱਖ ਮੁਕਾਬਲਿਆਂ 'ਚ 22 ਪਾਕਿਸਤਾਨੀ ਅੱਤਵਾਦੀ ਮਾਰੇ ਜਾ ਚੁੱਕੇ ਹਨ। ਕੁਮਾਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪਾਕਿਸਤਾਨੀ ਅੱਤਵਾਦੀਆਂ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾਣਗੀਆਂ।

  Published by:Krishan Sharma
  First published:

  Tags: Jammu and kashmir, Terror, Terrorism, Terrorist