ਮੁੰਬਈ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਸਾਲ ਬੀਤ ਗਿਆ ਹੈ। ਉਦੋਂ ਤੋਂ ਹੀ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਲਗਾਤਾਰ ਕਿਸੇ ਨਾ ਕਿਸੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਕਈ ਵਾਰ ਸੁਪਰਸਟਾਰ ਸਲਮਾਨ ਖਾਨ (Salman Khan) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਗੈਂਗ ਨੇ ਸ਼ਿਵ ਸੈਨਾ (ਊਧਵ ਠਾਕਰੇ) ਦੇ ਮਜ਼ਬੂਤ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗ ਨੇ ਸੰਜੇ ਰਾਉਤ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਹੈ। ਮੈਸੇਜ ਵਿੱਚ ਸਿੱਧੂ ਮੂਸੇਵਾਲਾ (Punjabi Singer Sidhu Moose Wala) ਵਾਂਗ ਉਨ੍ਹਾਂ ਨੂੰ ਵੀ ਦਿੱਲੀ ਵਿੱਚ ਉਸੇ ਤਰ੍ਹਾਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਮੈਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ ਅਤੇ ਮੈਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਇਸ ਧਮਕੀ ਤੋਂ ਨਹੀਂ ਡਰਾਂਗਾ। ਮੇਰੇ 'ਤੇ ਪਹਿਲਾਂ ਵੀ ਅਜਿਹੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੁਲਿਸ ਨੇ ਕੀ ਕੀਤਾ, ਸੂਬੇ ਦੇ ਗ੍ਰਹਿ ਮੰਤਰੀ ਨੇ ਕੀ ਕੀਤਾ?
ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਸ਼ਿਵ ਸੈਨਾ (ਊਧਵ ਠਾਕਰੇ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਵੱਲੋਂ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਇਸ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ (Sidhu Moose Wala) ਦੀ ਤਰ੍ਹਾਂ ਦਿੱਲੀ ਵਿੱਚ ਕਤਲ ਕੀਤੇ ਜਾਣ ਦਾ ਜ਼ਿਕਰ ਕੀਤਾ ਗਿਆ ਹੈ। ਸੰਜੇ ਰਾਉਤ (Sanjay Raut) ਨੇ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lawrence Bishnoi, Mumbai, Sanjay, Shiv sena