
24 ਘੰਟਿਆਂ 'ਚ ਕੋਰੋਨਾ ਦੇ 3.37 ਲੱਖ ਨਵੇਂ ਮਰੀਜ਼, 488 ਲੋਕਾਂ ਦੀ ਮੌਤ (ਫਾਇਲ ਫੋਟੋ)
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,37,704 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਨਾਲੋਂ 9,550 ਘੱਟ ਹਨ। ਇਸ ਦੌਰਾਨ 488 ਲੋਕਾਂ ਦੀ ਮੌਤ ਹੋ ਗਈ।
ਇਹ ਲਗਾਤਾਰ ਤੀਜਾ ਦਿਨ ਹੈ, ਜਦੋਂ ਦੇਸ਼ ਵਿੱਚ ਕੋਰੋਨਾ ਦੇ ਤਿੰਨ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਐਕਟਿਵ ਕੇਸ 21 ਲੱਖ ਹੋ ਗਏ ਹਨ।
ਇਸ ਦੇ ਨਾਲ ਹੀ ਦੇਸ਼ ਵਿੱਚ ਓਮੀਕ੍ਰੋਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਵਿੱਚ ਓਮੀਕ੍ਰੋਨ ਦੇ ਕੁੱਲ ਮਾਮਲੇ 10,050 ਹੋ ਗਏ ਹਨ। ਕੱਲ੍ਹ ਦੇ ਮੁਕਾਬਲੇ ਓਮੀਕ੍ਰੋਨ ਦੇ ਮਾਮਲਿਆਂ ਵਿੱਚ 3.69 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।