
(ਸੰਕੇਤਿਕ ਤਸਵੀਰ)
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 3.33 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਨਾਲੋਂ 4,171 ਘੱਟ ਹਨ। ਇਸ ਦੌਰਾਨ 525 ਲੋਕਾਂ ਦੀ ਮੌਤ ਹੋ ਗਈ।
ਭਾਰਤ ਵਿੱਚ ਕੱਲ੍ਹ ਕੋਵਿਡ- 19 ਦੇ 3,37,704 ਨਵੇਂ ਮਾਮਲੇ ਮਿਲੇ ਸਨ। ਪੰਜਾਬ ਵਿੱਚ ਕਰੋਨਾ ਵਾਇਰਸ ਦੀ ਲਾਗ ਦੇ 7,699 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਂਮਾਰੀ ਕਾਰਨ 33 ਹੋਰ ਮਰੀਜ਼ਾਂ ਦੀ ਮੌਤ ਹੋ ਗਈ।
ਸ਼ਨੀਵਾਰ ਨੂੰ ਜਾਰੀ ਮੈਡੀਕਲ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ। ਹੁਣ ਤੱਕ ਸੰਕਰਮਣ ਦੇ 7,07,847 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਕੋਵਿਡ-19 ਕਾਰਨ ਹੁਣ ਤੱਕ 16,948 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਵੇਲੇ 48,564 ਮਰੀਜ਼ ਇਲਾਜ ਅਧੀਨ ਹਨ।
ਇਸ ਦੌਰਾਨ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਸੰਕਰਮਣ ਦੇ 1,149 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਕੇਸ ਵੱਧ ਕੇ 84,884 ਹੋ ਗਏ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।